ਮੋਗਾ
( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਮੋਗਾ ਵਿਖੇ ਨਾਮਜ਼ਦਗੀਆਂ ਦੇ ਚੌਥੇ ਭਾਵ ਅਖੀਰਲੇ ਦਿਨ 4 ਦਸੰਬਰ ਤੱਕ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 84 ਨਾਮਜਦਗੀਆਂ, ਅਤੇ ਪੰਚਾਇਤ ਸੰਮਤੀਆਂ ਲਈ 431 ਨਾਮਜਦਗੀਆਂ ਪ੍ਰਾਪਤ ਹੋਈਆਂ ਹਨ। ਪੰਚਾਇਤ ਸੰਮਤੀ ਮੋਗਾ ਲਈ 86 ਨਾਮਜਦਗੀਆਂ, ਪੰਚਾਇਤ ਸੰਮਤੀ ਬਾਘਾਪੁਰਾਣਾ ਲਈ 105 ਨਾਮਜਦਗੀਆਂ, ਪੰਚਾਇਤ ਸੰਮਤੀ ਧਰਮਕੋਟ ਲਈ 80 ਨਾਮਜਦਗੀਆਂ, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 67 ਨਾਮਜਦਗੀਆਂ, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 93 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਸਾਂਝੀ ਕੀਤੀ।ਉਹਨਾਂ ਕਿਹਾ ਕਿ 05 ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 06 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 (ਐਤਵਾਰ) ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 (ਬੁੱਧਵਾਰ) ਨੂੰ ਸਵੇਰੇ 8.00 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ।
ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।
Leave a Reply