ਨਵੀਂ ਦਿੱਲੀ
(ਮਨਪ੍ਰੀਤ ਸਿੰਘ ਖਾਲਸਾ):
ਪ੍ਰਧਾਨ ਮੰਤਰੀ ਦਫ਼ਤਰ ਦੇ ਵਰਿਸ਼ਠ ਅਧਿਕਾਰੀ ਸੁਜੇਸ਼ ਚੰਦਰ ਸਿਨਹਾ ਅੱਜ ਤਖ਼ਤ ਪਟਨਾ ਸਾਹਿਬ ਵਿੱਚ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਅਧਿਆਕਸ਼ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਬੁਲਾਰੇ ਸੁਦੀਪ ਸਿੰਘ ਵੱਲੋਂ ਉਨ੍ਹਾਂ ਨੂੰ ਸਮ੍ਰਿਤਿ ਚਿਨ੍ਹ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪੁਸਤਕ ਭੇਂਟ ਕੀਤੀ ਗਈ। ਸ੍ਰੀ ਜਗਜੋਤ ਸਿੰਘ ਸੋਹੀ ਨੇ ਉਨ੍ਹਾਂ ਨੂੰ ਤਖ਼ਤ ਪਟਨਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨਰਿੰਦਰ ਮੋਦੀ ਇਕੋ-ਇੱਕ ਐਸੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਹੁਣ ਤੱਕ ਦੋ ਵਾਰ ਤਖ਼ਤ ਪਟਨਾ ਸਾਹਿਬ ਆ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਗੁਰੂ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਤਖ਼ਤ ਸਾਹਿਬ ਕਮੇਟੀ ਵੱਲੋਂ ਕੇਂਦਰ ਅਤੇ ਬਿਹਾਰ ਸਰਕਾਰ ਕੋਲ ਰੱਖੀਆਂ ਗਈਆਂ ਮੰਗਾਂ ਨੂੰ ਸਵੀਕਾਰਿਆ ਜਾ ਰਿਹਾ ਹੈ ਅਤੇ ਜਲਦੀ ਹੀ ਕੰਗਨਘਾਟ ਵਿੱਚ ਨਵੇਂ ਕੋਰੀਡੋਰ ਦਾ ਕੰਮ ਵੀ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਕਈ ਰੇਲਗੱਡੀਆਂ ਦੇ ਤਖ਼ਤ ਪਟਨਾ ਸਾਹਿਬ ਸਟੇਸ਼ਨ ‘ਤੇ ਅਸਥਾਈ ਠਹਿਰਾਓ ਦੀ ਮੰਗ ਨੂੰ ਵੀ ਰੇਲਵੇ ਪ੍ਰਸ਼ਾਸਨ ਨੇ ਮਨਜ਼ੂਰ ਕਰ ਲਿਆ ਹੈ। ਸੁਜੇਸ਼ ਚੰਦਰ ਸਿਨਹਾ ਨੇ ਕਿਹਾ ਕਿ ਉਹ ਤਖ਼ਤ ਪਟਨਾ ਸਾਹਿਬ ਬਾਰੇ ਬਹੁਤ ਸੁਣਦੇ ਆਏ ਸਨ ਪਰ ਕਦੇ ਦਰਸ਼ਨ ਦਾ ਸੁਭਾਗ ਨਹੀਂ ਮਿਲਿਆ ਸੀ। ਪ੍ਰਧਾਨ ਮੰਤਰੀ ਮੋਦੀ ਦੇ ਆਗਮਨ ਤੋਂ ਬਾਅਦ ਉਨ੍ਹਾਂ ਦੀ ਉਤਸ਼ੁਕਤਾ ਹੋਰ ਵੱਧ ਗਈ ਅਤੇ ਅੱਜ ਆਪਣੀ ਪਤਨੀ ਦੇ ਨਾਲ ਆ ਕੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੋਏ। ਉਨ੍ਹਾਂ ਦੱਸਿਆ ਕਿ ਇੱਥੇ ਆ ਕੇ ਉਨ੍ਹਾਂ ਨੂੰ ਬਹੁਤ ਸ਼ਾਂਤੀ ਮਿਲੀ ਅਤੇ ਜਲਦੀ ਹੀ ਉਹ ਆਪਣੇ ਬੱਚਿਆਂ ਦੇ ਨਾਲ ਦੁਬਾਰਾ ਦਰਸ਼ਨਾਂ ਲਈ ਆਉਣਗੇ।
Leave a Reply