ਲੁਧਿਆਣਾ
( ਜਸਟਿਸ ਨਿਊਜ਼ )
ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਜੀ ਦੇ ਮਹਾਪਰਿਨਿਰਵਾਣ ਦਿਵਸ ਮੌਕੇ ਸਰਾਭਾ ਨਗਰ ਵਿਖੇ ਅਯੋਜਿਤ ਸਮਾਗਮ ਦੌਰਾਨ ਕਾਂਗਰਸ ਪਾਰਟੀ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਹੈ ਕਿ ਡਾ. ਬੀ.ਆਰ. ਅੰਬੇਡਕਰ ਵੱਲੋਂ ਰਚਿਆ ਗਿਆ ਸੰਵਿਧਾਨ ਅੱਜ ਦੇਸ਼ ਦੇ ਲੋਕਾਂ ਨੂੰ ਉਹਨਾਂ ਦੇ ਹੱਕ ਲਈ ਲੜਨ ਦੀ ਆਜ਼ਾਦੀ ਦੇ ਰਿਹਾ ਹੈ। ਉਹਨਾਂ ਦੀ ਮਹਾਨ ਸ਼ਖਸੀਅਤ ਨੂੰ ਸ਼ਬਦਾਂ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਇਸ ਮੌਕੇ ਉਹਨਾਂ ਨੇ ਪਾਰਟੀ ਵਰਕਰਾਂ ਨੂੰ ਡਾ. ਅੰਬੇਡਕਰ ਵੱਲੋਂ ਦਿਖਾਏ ਗਏ ਰਾਹ ਉਪਰ ਚੱਲਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਪੀਸੀਸੀ ਮੈਂਬਰ ਸੁਸ਼ੀਲ ਮਲਹੋਤਰਾ, ਰੋਹਿਤ ਪਾਹਵਾ, ਨੀਰਜ ਬਿਰਲਾ, ਰਜਨੀਸ਼ ਸਿੰਗਲਾ, ਦੀਪਕ ਹੰਸ, ਵਰੂਨ ਸ਼ਰਮਾ, ਸੰਤੋਸ਼ ਗਰਗ, ਰਾਜ ਗਿੱਲ ਵੀ ਮੌਜੂਦ ਰਹੇ।
—-
Leave a Reply