ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਕੀਤੀ ਗਈ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਭਾਵ 84 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਜਦਕਿ 5 ਪੰਚਾਇਤ ਸੰਮਤੀਆਂ ਦੇ 416 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਅਤੇ 15 ਨਾਮਜ਼ਦਗੀਆਂ ਰੱਦ ਹੋਈਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਪੰਚਾਇਤ ਸੰਮਤੀਆਂ ਦੀਆਂ ਬਲਾਕ ਵਾਈਜ਼ ਨਾਮਜ਼ਦਗੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਮੋਗਾ ਲਈ 7 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 79 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਇਸੇ ਤਰ੍ਹਾਂ ਬਾਘਾਪੁਰਾਣਾ ਲਈ 5 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 100 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ, ਨਿਹਾਲ ਸਿੰਘ ਵਾਲਾ ਲਈ 1 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 92 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਧਰਮਕੋਟ ਲਈ 2 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 78 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਕੋਟ ਈਸੇ ਖਾਂ ਲਈ ਆਈਆਂ ਸਾਰੀਆਂ 67 ਨਾਮਜਦਗੀਆਂ ਯੋਗ ਪਾਈਆਂ ਗਈਆਂ।
ਉਹਨਾਂ ਕਿਹਾ ਕਿ 06 ਦਸੰਬਰ 2025 (ਸ਼ਨੀਵਾਰ) ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 15 ,ਪੰਚਾਇਤ ਸੰਮਤੀ ਮੋਗਾ ਲਈ 17, ਪੰਚਾਇਤ ਸੰਮਤੀ ਬਾਘਾਪੁਰਾਣਾ ਲਈ 13, ਪੰਚਾਇਤ ਸੰਮਤੀ ਧਰਮਕੋਟ ਲਈ 22, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 16, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 14 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ ਹਨ।
ਵਾਪਿਸ ਲਈਆਂ ਨਾਮਜਦਗੀਆਂ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਮੋਗਾ 69 ਲਈ ,ਪੰਚਾਇਤ ਸੰਮਤੀ ਮੋਗਾ ਲਈ 62 , ਪੰਚਾਇਤ ਸੰਮਤੀ ਬਾਘਾਪੁਰਾਣਾ ਲਈ 87, ਪੰਚਾਇਤ ਸੰਮਤੀ ਧਰਮਕੋਟ ਲਈ 56, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 51 , ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 78 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
14 ਦਸੰਬਰ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 (ਬੁੱਧਵਾਰ) ਨੂੰ ਸਵੇਰੇ 8.00 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ।
Leave a Reply