ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ – ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਵੰਡੀ ਪ੍ਰਚਾਰ ਸਮੱਗਰੀ
ਲੁਧਿਆਣਾ
ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ‘ਓਟ ਕਲੀਨਿਕਾਂ’ ਵਿੱਚ ਇਲਾਜ ਅਧੀਨ ਨੌਜਵਾਨਾਂ ਦੀ ਕੌਂਸਲਿੰਗ ਕਰਦਿਆਂ ਉਨ੍ਹਾਂ ਨੂੰ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਆਪਣੇ ਪੈਰਾਂ ਸਿਰ ਹੋ ਕੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਅੱਗੇ ਦੱਸਿਆ ਗਿਆ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ਇਸ ਮੁਹਿੰਮ ਤਹਿਤ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਵਿਖੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪ੍ਰਚਾਰ ਸਮੱਗਰੀ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਮੁਹਿੰਮ ਤਹਿਤ ਜਾਰੀ ਟੋਲ ਫ੍ਰੀ ਨੰਬਰ 15100 ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।