August 17, 2026

Justice News

ਅਵਾਮ ਦੀ ਆਵਾਜ਼

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

 

ਲੁਧਿਆਣਾ
( ਵਿਜੇ ਭਾਂਬਰੀ )
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਰੋਡ ‘ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ ।
ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਸਪੱਸ਼ਟ ਕੀਤਾ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਦੀਪਕ ਕੁਮਾਰ, ਮਨਜੋਤ ਸਿੰਘ, ਹਰਮਿੰਦਰ ਸਿੰਘ ਰੌਮੀ ਤੋਂ ਇਲਵਾ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।
ਲੁਧਿਆਣਾ, 09 ਦਸੰਬਰ :
( ਵਿਜੇ ਭਾਂਬਰੀ )– ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਰੋਡ ‘ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ ।
ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਸਪੱਸ਼ਟ ਕੀਤਾ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਦੀਪਕ ਕੁਮਾਰ, ਮਨਜੋਤ ਸਿੰਘ, ਹਰਮਿੰਦਰ ਸਿੰਘ ਰੌਮੀ ਤੋਂ ਇਲਵਾ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.