ਮੁਕਤਸਰ
(ਸਟਾਫ਼ ਰਿਪੋਰਟਰ)
ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਅੱਜ ਸਟੇਟ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜੌ ਕਿ ਬੀਸੀਐਮ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਬਹੁਤ ਹੀ ਉਤਸ਼ਾਹਪੂਰਣ ਮਾਹੌਲ ਵਿੱਚ ਕਰਵਾਏ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤੀ।ਇਹਨਾਂ ਮੁਕਾਬਲਿਆਂ ਵਿੱਚ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਟੀਮਾਂ ਨੇ ਵੀਰ ਬਾਲ ਦਿਵਸ ਜਾਗਰੂਕਤਾ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ।ਮੁਕਾਬਲਿਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਸ਼ਬਦ ਗਾਇਨ, ਸਕਿੱਟ, ਫੈਂਸੀ ਡਰੈੱਸ, ਪੋਸਟਰ ਮੇਕਿੰਗ, ਡੈਕਲਾਮੇਸ਼ਨ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਜੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਰਾਜ ਕੁਮਾਰ ਜੀ ਅਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਪ੍ਰਵੀਨ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਦੀ ਸਕਿਟ ਟੀਮ ਨੇ ਜੌ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਈ ਸੀ ਨੇ ਭਾਗ ਲਿਆ ਅਤੇ ਪੂਰੇ ਸਟੇਟ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮਾਣਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਦੁਆਰਾ ਮੁਬਾਰਕਬਾਦ ਦਿੱਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਨੇ ਜੇਤੂ ਵਿਦਿਆਰਥੀਆਂ, ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਉਹਨਾਂ ਦੀ ਇਸ ਉਪਲਬਧੀ ਤੇ ਮੁਬਾਰਕਾਂ ਦਿੱਤੀਆਂ।
Leave a Reply