ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4772 ਕੇਸਾਂ ਦਾ ਨਿਪਟਾਰਾ ਕਰਕੇ 12.84 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ
( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਿਸ ਨਵਜੋਤ ਕੌਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂਅਨੁਸਾਰ ਅਤੇ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 16 ਬੈਂਚ ਬਣਾਏ ਗਏ। ਇਨ੍ਹਾਂ ਬੈਂਚਾਂ ਵਿਚ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 4 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ – ਵੱਖ 11 ਬੈਂਚ ਬਣਾਏ ਗਏ।
ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 6733 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 3896 ਪ੍ਰੀ-ਲਿਟੀਗੇਟਿਵ ਅਤੇ 876 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 12 ਕਰੋੜ 84 ਲੱਖ 24 ਹਜ਼ਾਰ 822 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
 ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 14.03.2026 ਨੂੰ ਲਗਾਈ ਜਾਵੇਗੀ।
(ਕੈਪਸ਼ਨ:ਮਿਸ ਨੀਲਮ ਅਰੋੜਾ ਮਾਨਯੋਗ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ਼੍ਰੀ ਅਮਰਜੀਤ ਸਿੰਘ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।)

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin