ਕਪੂਰਥਲਾ
(ਜਸਟਿਸ ਨਿਊਜ਼)
ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਗਿਆ । ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 5 ਬਲਾਕ ਸੰਮਤੀਆਂ ਦੇ 88 ਜ਼ੋਨਾਂ ਲਈ ਸ਼ਾਮ 4 ਵਜੇ ਤੱਕ 44 ਫੀਸਦੀ ਵੋਟਾਂ ਪਈਆਂ ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੋਟਿੰਗ ਪ੍ਰਕਿਰਿਆ ਮੁਕੰਮਲ ਰੂਪ ਵਿੱਚ ਸ਼ਾਂਤੀਪੂਰਵਕ ਰਹੀ । ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।
ਉਨ੍ਹਾਂ ਸ਼ਾਂਤਮਈ ਮਤਦਾਨ ਲਈ ਵੋਟਰਾਂ , ਚੋਣ ਅਮਲੇ ਤੇ ਸੁਰੱਖਿਆ ਦਸਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਤੇ ਸਮਰਪਣ ਨਾਲ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਉੱਚਾ , ਫੱਤੂਢੀਂਗਾ ਦੇ ਪੋਲਿੰਗ ਬੂਥਾਂ, ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਇਰਵਿਨ ਕੌਰ ਵੱਲੋਂ ਕਪੂਰਥਲਾ ਉੇਪ ਮੰਡਲ ਦੇ ਵੱਖ ਵੱਖ ਪਿੰਡਾਂ ਤੇ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਸੁਲਤਾਨਪੁਰ ਅਲਕਾ ਕਾਲੀਆ ਵੱਲੋਂ ਸੁਲਤਾਨਪੁਰ ਲੋਧੀ ਦੇ ਬੂਥਾਂ ਦਾ ਦੌਰਾ ਕਰਕੇ ਚੋਣ ਅਮਲ ਦਾ ਜਾਇਜ਼ਾ ਲਿਆ ਗਿਆ ।
ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਵੱਲੋਂ ਜ਼ਿਲ੍ਹੇ ਵਿੱਚ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਅਮਲ ਸ਼ਾਂਤਮਈ ਰਿਹਾ ।
ਕੈਪਸ਼ਨ – 1- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ।
2-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਮੌਕੇ ਕਪੂਰਥਲ਼ਾ ਦੇ ਪਿੰਡ ਵਡਾਲਾ ਕਲਾਂ ਵਿਖੇ ਵੋਟ ਪਾਉਣ ਆਏ ਬਜ਼ੁਰਗ ਦੀ ਤਸਵੀਰ।
3-ਐਸ ਡੀ ਐਮ ਕਮ ਰਿਟਰਨਿੰਗ ਅਫਸਰ ਕਪੂਰਥਲਾ ਇਰਵਿਨ ਕੌਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਪੂਰਥਲਾ ਦੇ ਪੋਲਿੰਗ ਬੂਥਾਂ ਉੇਪਰ ਜਾ ਕੇ ਜਾਇਜ਼ਾ ਲਿਆ ਗਿਆ ।
4-ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਿੰਡ ਉੱਚਾ ਵਿਖੇ ਵੋਟਿੰਗ ਦਾ ਜਾਇਜ਼ਾ ਲੈਦੇ ਹੋਏ।
5-ਐਸ ਡੀ ਐਮ ਸੁਲਤਾਨਪੁਰ ਲੋਧੀ ਅਲਕਾ ਕਾਲੀਆ ਵੱਲੋਂ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਬੂਥਾਂ ਉੇਪਰ ਜਾ ਕੇ ਜਾਇਜ਼ਾ ਲੈਂਦੇ ਹੋਏ।
Leave a Reply