August 17, 2026

Justice News

ਅਵਾਮ ਦੀ ਆਵਾਜ਼

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

 

ਸ਼੍ਰੀ ਕੀਰਤਪੁਰ ਸਾਹਿਬ

( ਜਸਟਿਸ ਨਿਊਜ਼   )

ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਚੇਤਨਾ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀ ਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ

 ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂਰੋਕਥਾਮੀ ਸਿਹਤ ਸੇਵਾਵਾਂਸਾਫ਼-ਸਫ਼ਾਈਪੋਸ਼ਣ ਅਤੇ ਸਿਹਤ ਸਚੇਤਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ ਜਾਣਕਾਰੀ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ

 ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਆਨੰਦ ਘਈ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਦੌਰੇ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਨਜ਼ਦੀਕੋਂ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਨੌਜਵਾਨਾਂ ਦੀ ਸਹੀ ਸਿਹਤ ਜਾਣਕਾਰੀ ਨਾਲ ਹੀ ਰੱਖੀ ਜਾ ਸਕਦੀ ਹੈਇਸ ਦੌਰੇ ਦੌਰਾਨ ਡਾ. ਸੁਖਦੀਪ ਕੌਰ ਮੈਡੀਕਲ ਅਫ਼ਸਰਨਰਿੰਦਰ ਕੌਰ ਅਧਿਆਪਿਕਾਰੁਪਿੰਦਰ ਕੌਰ ਸਟਾਫ਼ ਨਰਸ ਅਤੇ ਹੋਰ ਪੈਰਾਮੈਡੀਕਲ ਸਟਾਫ਼ ਵੀ ਮੌਜੂਦ ਰਿਹਾਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਉੱਤਰ ਦਿੱਤੇ ਗਏ

Leave a Reply

Your email address will not be published. Required fields are marked *

Copyright © All rights reserved. | Newsphere by AF themes.