ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਦਾ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਖੁਰਾਕ ਦੇ ਸਪਲਾਈ ਵਿਭਾਗ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਅਹਿਮ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਪਿੰਡਾਂ ਅਤੇ ਸ਼ਹਿਰੀ ਪੱਧਰ ਤੇ ਤੇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਡਿਸਟਰੀਬਿਊਟਰਾਂ ਨੂੰ ਉਜਵਲਾ ਯੋਜਨਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਹਦਾਇਤ ਕੀਤੀ, ਤਾਂ ਜ਼ੋ ਕੋਈ ਵੀ ਯੋਗ ਲਾਭਪਾਤਰੀ ਯੋਜਨਾ ਦਾ ਲਾਭ ਲੈਣ ਤੋਂ ਵਾਂਝਾਂ ਨਾ ਰਹਿ ਜਾਵੇ।
ਉਨ੍ਹਾਂ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਮਿਲ ਕੇ ਉਜਵਲ ਯੋਜਨਾ ਦੀ ਕਾਰਗੁਜ਼ਾਰੀ ਦੀ ਸਮੀਖਿਆ, ਯੋਗ ਲਾਭਪਾਤਰੀਆਂ ਦੀ ਪਹਿਚਾਣ ਅਤੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨਾਲ ਸਬੰਧਤ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਗੈਸ ਰੀਫਿਲ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ਅਤੇ ਇਸ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਾਰੀਆਂ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਤੇ ਜ਼ੋਰ ਦਿੱਤਾ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੋਗਾ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹਾ ਮੋਗਾ ਵਿੱਚ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 66ਹਜ਼ਾਰ 512 ਕੁਨੇਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ। ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜਿਲ੍ਹਾ ਮੋਗਾ ਵਿੱਚ ਪ੍ਰਧਾਨ ਮੰਤਰੀ ਉਜਵਲਾ ਯੋਜਨਾ 3.0 ਅਧੀਨ ਗਰੀਬ ਯੋਗ ਪਰਿਵਾਰਾਂ ਨੂੰ ਸਾਫ, ਸੁਰੱਖਿਅਤ ਅਤੇ ਵਾਤਾਵਰਣ ਸਹਿਯੋਗੀ, ਖਾਣਾ ਪਕਾਉਣ ਲਈ ਬਾਲਣ/ਐਲ.ਪੀ.ਜੀ. ਗੈਸ ਉਪਲੱਬਧ ਕਰਵਾਉਣ ਲਈ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ।
Leave a Reply