ਸ੍ਰੀ ਮੁਕਤਸਰ ਸਾਹਿਬ
(ਪੱਤਰ ਪ੍ਰੇਰਕ)
ਵਿਭਾਗੀ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਂਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਨੋਡਲ ਅਫਸਰ ਸ੍ਰੀ ਸੁਖਵਿੰਦਰ ਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਦੀ ਯੋਗ ਅਗਵਾਈ ਵਿੱਚ ਅੱਜ ਬਲਾਕ ਪੱਧਰੀ ਮੈਥ ਮੇਲਾ (ਹਾਈ ਵਿਭਾਗ) ਬਲਾਕ ਮੁਕਤਸਰ-1 ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੁਕਤਸਰ ਵਿਖੇ ਕਰਵਾਇਆ ਗਿਆ
ਜਿਸ ਵਿੱਚ ਜ਼ਿਲ੍ਹੇ ਦੇ ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਰਜਿੰਦਰ ਸੋਨੀ ਜੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਇਹਨਾਂ ਮੇਲਿਆਂ ਦਾ ਮਹੱਤਵ ਦੱਸਦੇ ਹੋਏ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੇ ਨੋਡਲ ਅਫਸਰ ਸ੍ਰੀ ਪ੍ਰੀਤਮ ਸਿੰਘ ਹੈਡ ਮਾਸਟਰ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਅਤੇ ਕਨਵੀਨਰ ਸ੍ਰੀ ਯਾਦਵਿੰਦਰ ਸਿੰਘ ਹੈਡਮਾਸਟਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਸਨ।
ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਵਿੱਚ ਬਤੌਰ ਜਜਮੈਂਟ ਮੈਂਬਰ ਸ਼੍ਰੀ ਮਨਵੀਰ ਭੁੱਲਰ ਲੈਕਚਰਾਰ ਮੈਥ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ, ਸ਼੍ਰੀਮਤੀ ਪਰਮਜੀਤ ਕੌਰ ਲੈਕਚਰਾਰ ਮੈਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ, ਸ਼੍ਰੀ ਸੁਮਿਤ ਕੁਮਾਰ ਮੈਥ ਮਾਸਟਰ ਸਰਕਾਰੀ ਹਾਈ ਸਕੂਲ ਜਵਾਰੇਵਾਲਾ ਅਤੇ ਕੁਲਜਿੰਦਰ ਸਿੰਘ ਮੈਥ ਮਾਸਟਰ ਸਰਕਾਰੀ ਹਾਈ ਸਕੂਲ ਸਕਾਂ ਵਾਲੀ ਸ਼ਾਮਿਲ ਹੋਏ।
ਇਹਨਾਂ ਤੋਂ ਇਲਾਵਾ ਸ਼੍ਰੀਮਤੀ ਰਿਤਿਮਾ ਬਿਰਲਾ ਮੈਥ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮੁਕਤਸਰ, ਸ਼੍ਰੀਮਤੀ ਕਮਲਜੀਤ ਕੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ, ਮਨਪ੍ਰੀਤ ਸਿੰਘ ਬੀਆਰਸੀ ਬਲਾਕ ਮੁਕਤਸਰ-1, ਵਰਿੰਦਰਜੀਤ ਸਿੰਘ ਬੀਆਰਸੀ ਬਲਾਕ ਮੁਕਤਸਰ-1 ਵੱਲੋਂ ਪ੍ਰਬੰਧਕ ਦੀ ਡਿਊਟੀ ਨਿਭਾਈ ਗਈ।
ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ 25 ਦੇ ਲਗਭਗ ਵਿਦਿਆਰਥੀਆਂ ਨੇ ਵੱਖੋ ਵੱਖਰੇ ਥੀਮਾਂ ਵਿੱਚ ਭਾਗ ਲਿਆ।
ਜੇਤੂ ਵਿਦਿਆਰਥੀਆਂ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜਿੰਦਰ ਸੋਨੀ ਜੀ ਵੱਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Leave a Reply