ਨਵੀਂ ਦਿੱਲੀ
(ਮਨਪ੍ਰੀਤ ਸਿੰਘ ਖਾਲਸਾ)
ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਨੂੰ ਪਵਿੱਤਰ ਸ਼ਹਿਰ ਐਲਾਨ ਕਰਣ ਦੀ ਮੰਗ ਕੀਤੀ ਜਾ ਰਹੀ ਸੀ ਨੂੰ ਭਗਵੰਤ ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੂਰ ਪਾਉਂਦਿਆਂ ਇਸ ਲਈ ਐਲਾਨ ਕੀਤਾ ਸੀ । ਇਸ ਉਪਰੰਤ ਬੀਤੇ ਦਿਨੀਂ ਪੰਜਾਬ ਗ੍ਰਿਹ ਵਿਭਾਗ ਦੇ ਮੁੱਖ ਸਕੱਤਰ ਆਲੋਕ ਸ਼ੇਖਰ ਦੇ ਦਸਤਖਤ ਹੇਠ ਅੰਮ੍ਰਿਤਸਰ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਨੂੰ ਪਵਿੱਤਰ ਸ਼ਹਿਰ ਬਣਾਉਣ ਲਈ ਨੌਟਿਸ ਨੰਬਰ ਹੋਮ-ਪੀਐਸ-20ਐਮਆਈਐਸਸੀ/1/2025-3ਪੀ ਬੀ2/258 ਜਾਰੀ ਕਰ ਦਿੱਤਾ ਗਿਆ ਹੈ ।
ਜਾਰੀ ਕੀਤੇ ਨੌਟਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਰਾਜਪਾਲ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਅੰਮ੍ਰਿਤਸਰ ਸ਼ਹਿਰ, ਰੂਪਨਗਰ ਜ਼ਿਲ੍ਹੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਸ਼ਹਿਰ ਨੂੰ ਪੰਜਾਬ ਰਾਜ ਦੇ ਪਵਿੱਤਰ ਸ਼ਹਿਰਾਂ ਵਜੋਂ ਘੋਸ਼ਿਤ ਕਰਦੇ ਹੋਏ ਖੁਸ਼ ਹਨ। ਉਪਰੋਕਤ ਦੀ ਇੱਕ ਕਾਪੀ ਪ੍ਰਸ਼ਾਸਕੀ ਸਕੱਤਰ, ਆਬਕਾਰੀ ਵਿਭਾਗ, ਪੰਜਾਬ ਸਰਕਾਰ, ਅੰਮ੍ਰਿਤਸਰ ਸ਼ਹਿਰ ਅਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਦੀਆਂ ਨਗਰਪਾਲਿਕਾ ਸੀਮਾਵਾਂ ਦੇ ਅੰਦਰ ਸ਼ਰਾਬ ਅਤੇ ਹੋਰ ਸਬੰਧਤ ਉਤਪਾਦਾਂ ਦੀ ਵਿਕਰੀ/ ਵਰਤੋਂ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ/ਵਰਤੋਂ ਨਗਰਪਾਲਿਕਾ ਸੀਮਾਵਾਂ ਦੇ ਅੰਦਰ ਮਾਸ ਆਦਿ ਦੀ ਵਿਕਰੀ/ਵਰਤੋਂ ਲਈ ਮਨਾਹੀ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਦੇ ਨਾਲ ਪ੍ਰਸ਼ਾਸਨਿਕ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ, ਰੂਪਨਗਰ ਅਤੇ ਬਠਿੰਡਾ ਨੂੰ ਜਾਣਕਾਰੀ ਅਤੇ ਲੋੜੀਂਦੀ ਜਾਣਕਾਰੀ ਅਤੇ ਕਾਰਵਾਈ ਲਈ ਭੇਜੀ ਜਾਂਦੀ ਹੈ ।
Leave a Reply