September 7, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੂਲਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕੁਇੱਜ ਮੁਕਾਬਲੇ ਕਰਵਾਏ-ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ ਲਾਅ ਵਿਦਿਆਰਥੀਆਂ ਨਾਲ ਵੀ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ

(  ਜਸਟਿਸ ਨਿਊਜ਼ )

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਵਿਖੇ ਕੁਇੱਜ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ ਵੱਲੋਂ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਡਾਇਰੈਕਟਰ ਮੈਡਮ ਅਸ਼ੀਸ਼ ਵਿਰਕ, ਪ੍ਰੋਫੈਸਰ ਅਦਿਤੀ ਸ਼ਰਮਾ ਅਤੇ ਲਾਅ ਵਿਦਿਆਰਥੀਆਂ ਨਾਲ ਇਸ ਮੁਹਿੰਮ ਸਬੰਧੀ ਵਿਚਾਰ ਵਟਾਂਦਰਾ ਕੀਤਾ।ਸਕੱਤਰ ਸੱਭਰਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਅਤੇ ਸਬ-ਡਵੀਜ਼ਨ ਜਗਰਾਓਂ ਵਿਖੇ ਸਥਿਤ ਡੀ-ਅਡਿਕਸ਼ਨ ਸੈਂਟਰਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਨੂੰ ਨਸ਼ੇ ਛੱਡਣ ਦੀ ਅਪੀਲ ਕੀਤੀ ਅਤੇ ਨਸ਼ਿਆਂ ਨਾਲ ਉਨ੍ਹਾਂ ਦੀ ਜ਼ਿੰਦਗੀ ‘ਤੇ ਪਏ ਪ੍ਰਭਾਵਾਂ ਬਾਰੇ ਦੱਸਿਆ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸਕੂਲੀ ਬੱਚੇ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.