ਫਗਵਾੜਾ
(ਸ਼ਿਵ ਕੌੜਾ)
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸ. ਬਲਜੀਤ ਸਿੰਘ ਬਾਜਵਾ (ਸਮਾਜ ਸੇਵੀ) ਅਤੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਬਾਜਵਾ ਪਿੰਡ ਮਲਕਪੁਰ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਅੱਜ ਸਵੇਰੇ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਨਤੀਜੇ ਦੱਸ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਲੋਕ ਬਹੁਤ ਜਿਆਦਾ ਦੁਖੀ ਹਨ। ਭਗਵੰਤ ਮਾਨ ਸਰਕਾਰ ਵਲੋਂ ਫਗਵਾੜਾ ਸਮੇਤ ਪੰਜਾਬ ਭਰ ‘ਚ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ ਗਿਆ। ਇਨ੍ਹਾਂ ਚਾਰ ਸਾਲਾਂ ਵਿੱਚ ਪੰਜਾਬ ਤੇ ਕਰਜੇ ਦੀ ਪੰਡ ਉਤਰਨ ਦੀ ਥਾਂ ਸਗੋਂ ਜ਼ਿਆਦਾ ਵੱਧ ਚੁੱਕੀ ਹੈ। ਜਿਸ ਦੇ ਲਈ ਜਿੰਮੇਵਾਰ ਆਮ ਆਦਮੀ ਪਾਰਟੀ ਦੇ ਉਹ ਲੀਡਰ ਹਨ ਜਿਨਾਂ ਤੋਂ ਪੰਜਾਬ ਦੀ ਸੱਤਾ ਨੂੰ ਸੁਚੱਜੇ ਢੰਗ ਨਾਲ ਚਲਾਇਆ ਹੀ ਨਹੀਂ ਜਾ ਸਕਿਆ ਤੇ ਪੰਜਾਬ ਨੂੰ ਹੋਰ ਜਿਆਦਾ ਕਰਜਾਈ ਕਰ ਦਿੱਤਾ ਹੈ। ਕਾਂਗਰਸ ਪਾਰਟੀ ਆਪਸੀ ਝਗੜਿਆਂ ਵਿੱਚ ਉਲਝੀ ਹੋਈ ਹੈ, ਜੋ ਪੰਜਾਬ ਦਾ ਭਲਾ ਨਹੀਂ ਕਰ ਸਕਦੀ
ਉਹਨਾਂ ਕਿਹਾ ਕਿ ਪੰਜਾਬ ਦਾ ਭਲਾ ਸਿਰਫ ਸ਼੍ਰੋਮਣੀ ਅਕਾਲੀ ਦਲ (ਬ) ਹੀ ਕਰ ਸਕਦਾ ਹੈ। ਮੋਜੂਦਾ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ‘ਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਅਕਾਲੀ ਦਲ ਨੂੰ ਮਿਲਿਆ ਜਨਤਾ ਦਾ ਸਮਰਥਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮਹਿਸੂਸ ਕਰ ਰਹੇ ਹਨ ਕਿ ਗੁਰੂਆਂ ਦੀ ਧਰਤੀ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੱਤਾ ’ਚ ਆਉਣਾ ਬਹੁਤ ਜ਼ਰੂਰੀ ਹੈ। ਚੋਣ ਨਤੀਜਿਆਂ ਤੋਂ ਬਾਅਦ ਸ. ਸੁਖਵੀਰ ਸਿੰਘ ਬਾਦਲ ਦਾ ਕੱਦ ਹੋਰ ਉੱਚਾ ਹੋਇਆ ਹੈ। ਉਹਨਾਂ ਨੇ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਹਨਾਂ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ‘ਤੱਕੜੀ’ ਦੇ ਨਿਸ਼ਾਨ ’ਤੇ ਮੋਹਰਾਂ ਲਗਾ ਕੇ ਪਾਰਟੀ ਉਮੀਵਾਰਾਂ ਦੀੇ ਜਿੱਤ ਦੇ ਝੰਡੇ ਗੱਡੇ ਹਨ। ਉਹਨਾਂ ਕਿਹਾ ਕਿ ਚੋਣ ਨਤੀਜੇ ਦੱਸਦੇ ਹਨ ਕਿ 2027 ਵਿੱਚ ਪੰਜਾਬ ਦੀ ਸੱਤਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਥਾਂ ‘ਚ ਦੇਣ ਦਾ ਮਨ ਸੂਬੇ ਦੇ ਵੋਟਰਾਂ ਨੇ ਬਣਾ ਲਿਆ ਹੈ। ਕਿਉਂਕਿ ਲੋਕਾਂ ਨੂੰ ਇੱਕ ਵਾਰ ਫਿਰ ਆਸ ਦੀ ਕਿਰਨ ਸ਼੍ਰੋਮਣੀ ਅਕਾਲੀ ਦਲ ਤੋਂ ਦਿਖਾਈ ਦੇ ਰਹੀ ਹੈ ਤੇ ਹੁਣ ਉਹ ਪੰਜਾਬ ਦੀ ਸੱਤਾ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਾਬਜ਼ ਦੇਖਣਾ ਚਾਹੁੰਦੇ ਹਨ।
Leave a Reply