ਸੰਗਰੂਰ
( ਪੱਤਰ ਪ੍ਰੇਰਕ )
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਗ੍ਰਾਫ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ, ਸੂਬੇ ਦੀ ਜਨਤਾ ਦਾ ਭਰੋਸਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਕੀਤਾ। ਉਹਨਾਂ ਕਿਹਾ ਕਿ ਪਿਛਲੇ ਦਿਨੀ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਇਸ ਗੱਲ ਦਾ ਪੁਖਤਾ ਸਬੂਤ ਹਨ ਕਿ ਇਹਨਾਂ ਚੋਣਾਂ ਵਿੱਚ ਸਾਮ, ਦਾਮ, ਦੰਡ, ਭੇਦ ਸਭ ਕੁਝ ਅਪਣਾਉਣ ਵਾਲੀ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਉਨੀ ਵੱਡੀ ਗਿਣਤੀ ਵਿੱਚ ਜਿੱਤ ਨਹੀਂ ਦਵਾ ਸਕੀ ਜਿੰਨਾ ਉਹ ਆਸ ਲਗਾਈ ਬੈਠੀ ਸੀ।
ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਤੋਂ ਡਰਦਿਆਂ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਤੋਂ ਨਾਮਜਦਗੀ ਕਾਗਜ ਵੀ ਖੋਹ ਕੇ ਭੱਜਣ ਦੀਆਂ ਘਟਨਾਵਾਂ ਵੱਡੀ ਗਿਣਤੀ ਵਿੱਚ ਸਾਹਮਣੇ ਆਈਆਂ ਸਨ, ਫਿਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਹਨਾਂ ਚੋਣਾਂ ਵਿੱਚ ਅਜਿਹੀਆਂ ਜਿੱਤਾਂ ਹਾਸਲ ਨਹੀਂ ਕਰ ਸਕੇ ਜਿਹੋ ਜਿਹੇ ਆਮ ਆਦਮੀ ਪਾਰਟੀ ਵੱਲੋਂ ਦਾਅਵੇ ਕੀਤੇ ਜਾ ਰਹੇ ਸਨ। ਭਾਜਪਾ ਆਗੂ ਡਿੰਪਲ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਥਾਂ ਥਾਂ ਹਾਰ ਦਾ ਮੂੰਹ ਦਿਖਾਇਆ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਹੁਣ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਸੱਤਾ ਵਿੱਚ ਬਦਲਾਅ ਕੀਤਾ ਜਾ ਸਕੇ।
Leave a Reply