ਲੁਧਿਆਣਾ
( ਜਸਟਿਸ ਨਿਊਜ਼)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਵਿੱਚ ਨੁੱਕੜ ਨਾਟਕ ਕਰਵਾਏ ਗਏ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ 06 ਦਸੰਬਰ ਤੋਂ ਵਿੱਢੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਹਰ ਉਮਰ ਵਰਗ, ਹਰੇਕ ਖਿੱਤੇ ਦੇ ਲੋਕਾਂ ਦਾ ਅੱਗੇ ਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਸੀਂ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਨਸ਼ੇ ਦੇ ਖਾਤਮੇ ਵਿੱਚ ਆਪਣਾ ਬਣਦਾ ਯੋਗਦਾਨ ਨਹੀਂ ਦੇਵਾਂਗੇ ਤਾਂ ਇਹ ਅੱਗ ਕਿਸੇ ਨਾ ਕਿਸੇ ਦਿਨ ਸਾਡੇ ਘਰਾਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਵੇਗੀ।
ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਾਰੀ ਮੁਹਿੰਮ 06 ਜਨਵਰੀ, 2026 ਤੱਕ ਜਾਰੀ ਰਹੇਗੀ।ਸੀ.ਜੇ.ਐਮ-ਕਮ-ਸਕੱਤਰ ਸੁਮਿਤ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਤੋਂ ਇਲਾਵਾ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
Leave a Reply