September 7, 2026

Justice News

ਅਵਾਮ ਦੀ ਆਵਾਜ਼

ਸਪੈਸ਼ਲ ਸੈਲ ਪੁਲਿਸ ਵੱਲੋਂ 4 ਪਿਸਟਲ, 24 ਜ਼ਿੰਦਾ ਰੌਂਦ, 1 ਕਿੱਲੋ ਅਫ਼ੀਮ ਅਤੇ 25 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ 

ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵੱਲੋਂ 4 ਪਿਸਟਲ, 24 ਜ਼ਿੰਦਾ ਰੌਂਦ, 1 ਕਿੱਲੋ ਅਫ਼ੀਮ ਅਤੇ 25 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮਾਣਯੋਗ ਸ਼੍ਰੀ ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਅਦਿੱਤਿਆ ਵਾਰੀਅਰ ਆਈ.ਪੀ.ਐਸ., ਐਸ.ਪੀ.(ਡੀ) ਅਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ.(ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦੇ ਇੰਚਾਰਜ਼ ਸਬ-ਇੰਸਪੈਕਟਰ ਸਤਿੰਦਰ ਸਿੰਘ ਦੀ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਸਪੈਸ਼ਲ ਸੈੱਲ ਦੀ ਟੀਮ ਵੱਲੋਂ ਨਵੇਂ ਬਣ ਰਹੇ ਪੁੱਲ ਨੇੜੇ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਿੰਡ ਖੁਰਮਣੀਆ ਵੱਲੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਿਸ ਟੀਮ ਵੱਲੋਂ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਟਰਸਾਈਕਲ ਸਵਾਰ ਨੌਜ਼ਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋਂ ਦੋਵੇਂ ਨੌਜ਼ਵਾਨਾਂ ਨੂੰ ਕਾਬੂ ਕਰ ਲਿਆ ਗਿਆ।
ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣਾ ਨਾਮ ਸੁਖਰਾਜ ਸਿੰਘ ਉਰਫ਼ ਜੋਬਨ ਅਤੇ ਜਸਕਰਨ ਸਿੰਘ ਵਾਸੀ ਜੋਸ਼ ਮੁਹਾਰ, ਥਾਣਾ ਅਜਨਾਲਾ, ਜ਼ਿਲਾਂ ਅੰਮ੍ਰਿਤਸਰ ਦੱਸਿਆਂ। ਦੋਵਾਂ ਦੀ ਤਲਾਸ਼ੀ ਲੈਣ ‘ਤੇ ਉਪਰੋਕਤ ਅਸਲਾ, ਨਸ਼ੀਲੇ ਪਦਾਰਥ, ਮੋਬਾਇਲ ਫ਼ੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 331 ਮਿਤੀ 18.12.2025 ਜੁਰਮ 18/21/25/29/61/85 ਐਨ.ਡੀ.ਪੀ.ਐਸ. ਐਕਟ ਅਤੇ 25(8)-54-59 ਅਸਲਾ ਐਕਟ ਤਹਿਤ ਦਰਜ ਕਰਕੇ ਅਗਲੀ ਤਫਤੀਸ਼ ਕੀਤੀ ਜਾ ਰਹੀ ਹੈ।ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਗਹਿਰਾਈ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.