ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਜ਼ਿਲ੍ਹਾ ਮੋਗਾ ਦੇ ਸਮੂਹ 353 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪਿਆਂ ਨੇ ਉਤਸ਼ਾਹ ਭਰਪੂਰ ਸ਼ਮੂਲੀਅਤ ਕਰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਜਾਣਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੰਜੂ ਭਾਰਦਵਾਜ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਸਮੂਹ 353 ਸਰਕਾਰੀ ਸਕੂਲਾਂ ਪ੍ਰਾਇਮਰੀ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ, ਸਕੂਲ ਪ੍ਰਬੰਧਕ ਕਮੇਟੀਆਂ, ਲੋਕ ਪ੍ਰਤੀਨਿਧੀਆਂ, ਸਿੱਖਿਆ ਪ੍ਰੇਮੀਆਂ, ਐਨ ਆਰ ਆਈ ਭੈਣ ਭਰਾਵਾਂ ਨੇ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਵਿੱਦਿਅਕ ਤਰੱਕੀ ਦੀਆਂ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਅਤੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਜਾਣੀ । ਪੀਟੀਐਮ ਨੇ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਅਰਥਪੂਰਨ ਸੰਵਾਦ ਦੀ ਸਹੂਲਤ ਪ੍ਰਦਾਨ ਕੀਤੀ ਜਿਸ ਨਾਲ ਉਹ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਵਿਵਹਾਰ ਦੇ ਨਮੂਨੇ ਅਤੇ ਸਕੂਲ ਦੇ ਮਾਹੌਲ ਦੇ ਅੰਦਰ ਅਤੇ ਬਾਹਰ ਸਮੁੱਚੇ ਵਿਕਾਸ ਬਾਰੇ ਫੀਡਬੈਕ ਸਾਂਝੇ ਕਰਨ ਦੇ ਯੋਗ ਹੋਏ। ਅਧਿਆਪਕਾਂ ਨੇ ਦਸੰਬਰ ਮਹੀਨੇ ਦੇ ਇਮਤਿਹਾਨ ਦੇ ਨਤੀਜੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੀ ਵਿਅਕਤੀਗਤ ਕਾਰਗੁਜ਼ਾਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਨਵੇਂ ਵਿੱਦਿਅਕ ਵਰ੍ਹੇ ਲਈ ਦਾਖ਼ਲਾ ਮੁਹਿੰਮ ਨੂੰ ਵੀ ਹੁਲਾਰਾ ਦਿੱਤਾ ਗਿਆ । ਜਿਕਰਯੋਗ ਹੈ ਕਿ ਇਸ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦਾ ਪ੍ਰੇਰਨਾਦਾਇਕ ਨਿਰੀਖਣ ਕੀਤਾ ਗਿਆ
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨਿਸ਼ਾਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੈਗਾ ਪੀਟੀਐਮ ਲਈ ਸਕੂਲਾਂ ਨੂੰ ਵਿਸ਼ੇਸ਼ ਰੂਪ ਵਿੱਚ ਸਜਾਇਆ ਗਿਆ ਸੀ ,ਸਕੂਲਾਂ ਵਿੱਚ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਸਨ ।ਸਕੂਲ ਮੈਗਜ਼ੀਨਾਂ , ਪੋਸਟਰ ਅਤੇ ਪੈਂਫਲਿਟ ਜਾਰੀ ਕੀਤੇ ਗਏ। ਉਨ੍ਹਾਂ ਵੱਲੋਂ ਵੀ ਕੁੱਝ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ ਗਈ ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਅੰਦਰ ਕਰਵਾਈ ਜਾਂਦੀ ਮਾਪੇ ਅਧਿਆਪਕ ਮਿਲਣੀ ਨਾਲ ਜਿੱਥੇ ਅਧਿਆਪਕ, ਮਾਪੇ ਤੇ ਵਿਦਿਆਰਥੀਆਂ ਦੀ ਨੇੜਤਾ ਵੱਧਦੀ ਹੈ ਉਸ ਦੇ ਨਾਲ ਹੀ ਸਕੂਲ ਦੀ ਪੜ੍ਹਾਈ ਦਾ ਮਾਹੌਲ ਸੁਖਾਵਾਂ ਬਣਦਾ ਹੈ ਦੂਜੇ ਪਾਸੇ ਸਕੂਲ ਦੀ ਪੜ੍ਹਾਈ ’ਤੇ ਚੰਗਾ ਅਸਰ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦੇ ਲੈਵਲ ਵਿੱਚ ਵੱਡਾ ਸੁਧਾਰ ਹੋਵੇਗਾ।
ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਦੇ ਪ੍ਰਤੀਨਿਧੀ ਦੇ ਤੌਰ ਤੇ ਸਿੱਖਿਆ ਕੋਆਰਡੀਨੇਟਰ ਅਨਿਲ ਸ਼ਰਮਾ ਨੇ ਵੀ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ , ਸਰਕਾਰੀ ਪ੍ਰਾਇਮਰੀ ਸਕੂਲ ਗੋਧੇਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉੱਚ ਮਿਆਰੀ ਸਿੱਖਿਆ ਵਿੱਚ ਪੰਜਾਬ ਦੇ ਭਾਰਤ ਭਰ ਵਿੱਚੋਂ ਪਹਿਲੇ ਨੰਬਰ ਉੱਤੇ ਪਹੁੰਚਣ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀ, ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਨਾਲ ਵਿਦਿਆਰਥੀਆਂ ਦੀ ਹਰ ਸਮਸਿਆ ਦਾ ਹਲ ਹੁੰਦਾ ਹੈ ਮੈਗਾ ਅਧਿਆਪਕ ਮਿਲਣੀ ਵਿੱਚ ਮਾਪਿਆ ਨੂੰ ਬੱਚਿਆਂ ਦੇ ਪੜ੍ਹਾਈ ਬਾਰੇ ਪਤਾ ਲੱਗਦਾ ਹੈ ਅਤੇ ਅਧਿਆਪਕਾਂ ਨੂੰ ਮਾਪਿਆ ਬਾਰੇ ਵੀ ਪੂਰੀ ਜਾਣਕਾਰੀ ਮਿਲਦੀ ਹੈ । ਜਿਕਰਯੋਗ ਹੈ ਕਿ ਇਸ ਮੈਗਾ ਪੀਟੀਐਮ ਨੂੰ ਸਫਲ ਬਣਾਉਣ ਲਈ ਇੰਚਾਰਜ ਪ੍ਰਿੰਸੀਪਲ ਡਾਇਟ , ਬਲਾਕ ਪ੍ਰਾਇਮਰੀ ਸਿੱਖਿਆ ਅਫਸਰ , ਐਕਾਡਮਿਕ ਸਪੋਰਟ ਗਰੁੱਪ, ਸੈਂਟਰ ਹੈੱਡ ਟੀਚਰ , ਹੈੱਡ ਟੀਚਰ , ਅਧਿਆਪਕਾਂ ਅਤੇ ਵਿਭਾਗੀ ਅਮਲੇ ਨੇ ਮਹੱਤਵਪੂਰਨ ਭੂਮਿਕਾ ਨਿਭਾਈ।
—
Leave a Reply