ਲੁਧਿਆਣਾ
(ਗੁਰਦੀਪ ਸਿੰਘ)
ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਰਿੰਦਰ ਸਿੰਘ ਮਦਾਨ ਦੀ ਦੇਖ ਰੇਖ ਹੇਠ 853ਵਾਂ ਮਹਾਨ ਖੂਨਦਾਨ ਕੈਂਪ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਜ਼ਾਦ ਨਗਰ, ਬਹਾਦਰ ਕੇ ਰੋਡ ਵਿਖੇ ਲਗਾਇਆ ਗਿਆ। ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਤੋਂ ਸਮੁੱਚੀ ਮਾਨਵਤਾ ਨੂੰ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸੁਰਿੰਦਰ ਸਿੰਘ ਮਦਾਨ ਵਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਸਹਿਯੋਗ ਨਾਲ ਲਗਾਏ ਗਏ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਤੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸੁਰਿੰਦਰ ਸਿੰਘ ਮਦਾਨ, ਇੰਦਰਪਾਲ ਸਿੰਘ ਸਮੇਤ ਮਹਾਨ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿਚ ਖੂਨਦਾਨ ਕਰਨ ਪਹੁੰਚੇ ਨੌਜਵਾਨਾਂ ਨੂੰ ਸਰਟੀਫੀਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਸਮੇਂ ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 52 ਬਲੱਡ ਯੂਨਿਟ ਰੈਡ ਕਰਾਸ ਅਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਹਰਜਿੰਦਰ ਸਿੰਘ ਪਮਾਲ, ਮੇਜਰ ਸਿੰਘ, ਇੰਦਰਪਾਲ ਸਿੰਘ, ਮਨਦੀਪ ਸਿੰਘ ਧਾਲੀਵਾਲ, ਨੇ ਗੁਰਮੇਲ ਸਿੰਘ,ਦਵਿੰਦਰ ਸਿੰਘ ਬਬਲਾ, ਡਾ:ਵਿਕਰਮ ਰਾਣਾ ਡਾ: ਅਨਿਲ ਕੁਮਾਰ ਤੁਲਸੀ ਰਾਮ ਵਰਮਾ, ਸਤਨਾਮ ਵਰਮਾ, ਰਜਿੰਦਰ ਸਿੰਘ ਨੂਰਵਾਲਾ ਰੋਡ ਹਾਜ਼ਰ ਸਨ।
Leave a Reply