ਨਸ਼ਾ ਮੁਕਤ ਸਮਾਜ ਲਈ ਜਾਗਰੂਕਤਾ ਉਪਰਾਲਾ: ਆਂਗਣਵਾੜੀ ਕੇਂਦਰਾਂ ਵਿੱਚ “ਯੂਥ ਅਗੇਂਸਟ ਡਰੱਗਸ” ਸੈਮੀਨਾਰ ਦਾ ਆਯੋਜਨ
ਸੰਗਰੂਰ
ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਨਾਲ ਸੰਬੰਧਿਤ ਕਾਨੂੰਨੀ ਸਹੂਲਤਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਸਖ਼ਤ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਨਾਲ ਹੀ ਨਸ਼ਾ-ਪੀੜਤ ਵਿਅਕਤੀਆਂ ਲਈ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਬਾਰੇ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਨੂੰ ਖੇਡਾਂ, ਯੋਗਾ, ਸਿੱਖਿਆ ਅਤੇ ਹੋਰ ਸਕਾਰਾਤਮਕ ਸਰਗਰਮੀਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤ ਸਕਣ।ਇਸ ਉਪਰਾਲੇ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ, ਜਿਨ੍ਹਾਂ ਨੇ ਪਿੰਡ ਪੱਧਰ ‘ਤੇ ਲੋਕਾਂ ਨੂੰ ਸੈਮੀਨਾਰ ਨਾਲ ਜੋੜਿਆ। ਸੈਮੀਨਾਰ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਵੱਲੋਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝਾ ਸੰਕਲਪ ਲਿਆ ਗਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਨਿਰੰਤਰ ਜਾਰੀ ਰੱਖਣ ਦੀ ਅਪੀਲ ਕੀਤੀ ਗਈ।