ਲੁਧਿਆਣਾ
( ਜਸਟਿਸ ਨਿਊਜ਼)
– ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਕਬੀਰ ਨਗਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਪਿਛਲੇ ਕਰੀਬ 4 ਦਹਾਕਿਆਂ ਬਾਅਦ ਇੱਥੇ ਸੀਵਰੇਜ ਪਾਇਆ ਜਾ ਰਿਹਾ ਹੈ। ਸਥਾਨਕ ਲੋਕ ਸੀਵਰੇਜ ਜਾਮ ਦੀ ਸਮੱਸਿਆ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਸਨ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਹੁਣ ਕਰੀਬ 49.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਜਿਸਦੇ ਤਹਿਤ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਮਿਆਰੀ ਸਿੱਖਿਆ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇਸ ਮੌਕੇ ਕੌਸ਼ਲਰ ਅਮਨ ਬੱਗਾ, ਐਸ.ਡੀ.ਓ ਸੁਖਦੀਪ ਸਿੰਘ, ਜੇ.ਈ. ਹਿਮਾਂਸ਼ੂ, ਨਰਿੰਦਰ ਬਿੱਟੂ, ਚਾਂਦੀ ਵੜੈਚ, ਬਿੱਲੂ ਡੰਗ, ਵਿਸ਼ਾਲ ਪਰੂਥੀ, ਪਰਦੀਪ ਕੁਮਾਰ, ਸੰਨੀ ਮਹਿਰਾ, ਦਵਿੰਦਰ ਜੱਸੀ, ਮੋਨੂੰ ਡੰਗ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Leave a Reply