ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅੰਗਰੇਜੀ ਅਧਿਆਪਕ ਸਰਕਾਰੀ ਹਾਈ ਸਕੂਲ ਖੋਟੇ ਅਤੇ ਉਹਨਾਂ ਦੀ ਧਰਮ ਪਤਨੀ ਕਮਲਜੀਤ ਕੌਰ ਡੀ.ਪੀ.ਏ. ਸਰਕਾਰੀ ਹਾਈ ਸਕੂਲ ਲੜਕੀਆਂ ਪੱਤੋ ਹੀਰਾ ਸਿੰਘ ਦੀ ਚੋਣ ਡਿਊਟੀ ਤੇ ਜਾਂਦੇ ਵਕਤ ਬੇਵਕਤੀ ਮੌਤ ਹੋ ਗਈ ਸੀ। ਅੱਜ ਉਹਨਾਂ ਦੇ ਨਮਿੱਤ ਪਿੰਡ ਧੂੜਕੋਟ ਰਣਸੀਂਹ ਗੁਰਦੁਆਰਾ ਸਾਹਿਬ ਵਿੱਚ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਕੀਤੀ ਗਈ। ਪੰਜਾਬ ਵਿਧਾਨ ਸਭਾ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮ੍ਰਿਤਕਾਂ ਦੇ ਗ੍ਰਹਿ ਵਿੱਖੇ ਪੁੱਜ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਵੀ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੋਨਾਂ ਅਧਿਆਪਕਾਂ ਦੀ ਹੋਈ ਬੇਵਕਤੀ ਮੌਤ ਤੇ 10-10 ਲੱਖ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਦੀ ਜਿੰਮੇਵਾਰੀ ਵੀ ਪੰਜਾਬ ਸਰਕਾਰ ਵੱਲੋਂ ਚੁੱਕੀ ਗਈ ਹੈ। ਉਹਨਾਂ ਕਿਹਾ ਕਿ ਅੱਜ ਜੋ ਅਧਿਆਪਕ ਸਾਥੀਆਂ ਜਾਂ ਮ੍ਰਿਤਕਾਂ ਦੇ ਕਰੀਬੀਆਂ ਵੱਲੋਂ ਇੱਕ-ਦੋ ਮੰਗਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ ਉਹਨਾ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਉਹਨਾਂ ਦੇ ਜਲਦ ਤੋਂ ਜਲਦ ਢੁਕਵੇਂ ਹੱਲ ਕੀਤੇ ਜਾਣਗੇ।
Leave a Reply