ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀ.ਏ.) ਵੱਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ ਵੱਖ ਟਰੇਡਾਂ ਲਈ ਕੁੱਲ 730 ਆਸਾਮੀਆਂ ਦੀ ਭਰਤੀ ਦੇ ਸਰੀਰਿਕ ਟਰਾਇਲ ਲਏ ਗਏ ਸਨ, ਇਹਨਾਂ ਸਰੀਰਿਕ ਟਰਾਇਲਾਂ ਵਿੱਚੋਂ ਜਿਹੜੇ ਯੁਵਕ ਫਿੱਟ ਹੋ ਗਏ ਹਨ ਉਹਨਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ। ਮੋਗਾ, ਫਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਜ਼ਿਲ੍ਹਿਆਂ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਸਵੇਰੇ 9 ਵਜੇ ਤੋਂ 11.30 ਵਜੇ ਤੱਕ ਰਿਪੋਰਟ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਸਰੀਰਿਕ ਤੌਰ ਤੇ ਫਿੱਟ ਦਸਤਾਵੇਜ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਦੀ ਫੋਟੋ ਕਾਪੀ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਨਾਲ ਲਿਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ, ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78888-48823 ਅਤੇ 88728-02046 ਉਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ
Leave a Reply