ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਪੈਦਲ ਯਾਤਰਾ ਕੀਤੀ

ਖੰਨਾ, /ਲੁਧਿਆਣਾ
:(ਜਸਟਿਸ ਨਿਊਜ਼)
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਅਤੇ ‌ਮਾਤਾ ਗੁਜਰ ਕੌਰ ਜੀ ਦੀ ਧਰਮ ਹਿੱਤ ਦਿੱਤੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੀਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ, ਖੰਨਾ ਤੋਂ ਪਾਠ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਪੈਦਲ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਸੰਸਾਰ ਦੇ ਇਤਿਹਾਸ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਹਮੇਸ਼ਾ ਬੇਮਿਸਾਲ ਅਤੇ ਅਮਰ ਰਹੇਗੀ। ਇਸ ਲਾਸਾਨੀ ਸ਼ਹਾਦਤ ਅੱਗੇ ਸਾਡਾ ਸਾਰਿਆਂ ਦਾ ਸੀਸ ਝੁੱਕਦਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਇਸ ਦੇਸ਼, ਕੌਮ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਹੈ। ਉਹਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਜੇਕਰ ਸਾਡੇ ਸਿਰਾਂ ਉੱਤੇ ਦਸਤਾਰਾਂ ਸਲਾਮਤ ਹਨ ਤਾਂ ਇਹ ਸਿਰਫ ਤੇ ਸਿਰਫ ਗੁਰੂ ਸਾਹਿਬਾਨ ਦੀ ਕੁਰਬਾਨੀ ਸਦਕਾ ਹੀ ਹੈ। ਸੋ ਗੁਰੂ ਸਾਹਿਬਾਨ ਅੱਗੇ ਨਤਮਸਤਕ ਹੋਣ ਲਈ, ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਅਤੇ ਪੰਜਾਬ ਦੀ ਖੁਸ਼ਹਾਲੀ ਦੀ ਅਰਦਾਸ ਕਰਨ ਲਈ ਵੱਡੀ ਗਿਣਤੀ ਵਿੱਚ ਸਮੂਹ ਸੰਗਤਾਂ ਦੇ ਰੂਪ ਵਿੱਚ ਇਕੱਠੇ ਹੋ ਕੇ ਖੰਨਾ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਤੋਂ ਅਰਦਾਸ ਕਰਕੇ ਪੈਦਲ ਚੱਲ ਕੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਨਤਮਸਤਕ ਹੁਣ ਲਈ ਜਾ ਰਹੇ ਹਾਂ। ਉਥੇ ਪਹੁੰਚ ਕੇ ਗੁਰੂ ਸਾਹਿਬ ਅੱਗੇ ਅਰਦਾਸ ਕਰਾਂਗੇ ਕਿ ਸੱਚੇ ਪਾਤਸ਼ਾਹ ਆਪ ਦੀ ਅਪਾਰ ਕਿਰਪਾ ਸਾਡੇ ਉੱਤੇ ਬਣਾਈ ਰੱਖਿਓ। ਅਸੀਂ ਸੱਚ ਦੇ ਰਾਹ ‘ਤੇ ਹਮੇਸ਼ਾ ਚਲਦੇ ਰਹੀਏ ਅਤੇ ਤੁਹਾਡੇ ਤੋਂ ਅਸ਼ੀਰਵਾਦ ਲੈ ਕੇ ਤੁਹਾਡੇ ਦਰਸਾਏ ਹੋਏ ਰਾਹਾਂ ‘ਤੇ ਚੱਲ ਸਕੀਏ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਵੱਡੀ ਕੁਰਬਾਨੀ ਦੁਨੀਆਂ ਦੇ ਇਤਿਹਾਸ ਵਿੱਚ ਨਹੀਂ ਮਿਲਦੀ ਕਿ ਸਾਹਿਬਜ਼ਾਦਿਆਂ ਨੇ 7 ਸਾਲ ਅਤੇ 9 ਸਾਲ ਦੀ ਛੋਟੀ ਉਮਰ ਵਿੱਚ ਇੱਡੀ ਵੱਡੀ ਕੁਰਬਾਨੀ ਦਿੱਤੀ। ਸਾਹਿਬਜ਼ਾਦਿਆਂ ਨੇ ਜਬਰ ਜੁਲਮ ਅੱਗੇ ਸਿਰ ਨਹੀਂ ਝੁਕਾਇਆ। ਪੋਹ ਮਹੀਨੇ ਦੇ ਇਸ ਹਫਤੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦੀ ਜਾਮਾ ਪ੍ਰਾਪਤ ਕਰ ਗਿਆ ਸੀ। ਉਹਨਾਂ ਦੀ ਕੁਰਬਾਨੀ ਬਿਆਨ ਕਰਨ ਲਈ ਸਾਡੇ ਕੋਲ ਕੋਈ ਅਲਫਾਜ਼ ਹੀ ਨਹੀਂ ਹਨ। ਅਸੀਂ ਉਹਨਾਂ ਦੇ ਚਰਨਾਂ ਦੀ ਧੂੜ ਸਮਾਨ ਹਾਂ। ਅਸੀਂ ਆਪਣੀ ਸ਼ਰਧਾ ਭਾਵਨਾ ਪ੍ਰਗਟ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਹਾਂ।ਇਹ ਪੈਦਲ ਯਾਤਰਾ ਵਾਇਆ ਰਤਨਹੇੜੀ (ਰੇਲਵੇ ਅੰਡਰ ਬ੍ਰਿਜ), ਭਾਦਲਾ, ਡਡਹੇੜੀ, ਡੇਰਾ ਮੀਰ ਮੀਰਾਂ ਆਦਿ ਰਸਤਿਆਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਖਤਮ ਹੋਵੇਗੀ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin