ਰਾਏਕੋਟ
( ਗੁਰਭਿੰਦਰ ਗੁਰੀ )
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦੇ ਤੇ ਰੰਗਰੇਟਾ ਗੁਰੂ ਕਾ ਬੇਟਾ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਤੇ ਐਨ ਆਰ ਆਈ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਇਸ ਸਬੰਧੀ ਪਰਸੋ ਰੋਜ ਤੋ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਖੂਬਸੂਰਤ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿੱਚ ਸ਼ੁਸ਼ੋਭਿਤ ਸਨ।ਇਸ ਮੌਕੇ ਸਾਹਿਬਜ਼ਾਦਾ ਫਤਿਹ ਸਿੰਘ ਗਤਕਾ ਦਲ ਵੱਲੋ ਨਗਰ ਕੀਰਤਨ ਦੇ ਅੱਗੇ ਚੱਲ ਕੇ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਨਾਲ ਸੰਗਤਾਂ ਦਾ ਵਿਸ਼ਾਲ ਕਾਫਿਲਾ ਗੁਰਬਾਣੀ ਦਾ ਜਾਪ ਕਰਦਾ ਜਾ ਰਿਹਾ ਸੀ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ।ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋ ਜਗ੍ਹਾ-ਜਗ੍ਹਾ ਬ੍ਰੈਡ ਪਕੌੜੇ ,ਚਾਹ ਅਤੇ ਫਲ ਫਰੂਟ ਦੇ ਲੰਗਰ ਲਗਾਏ ਗਏ ਸਨ। ਇਹ ਵਿਸ਼ਾਲ ਨਗਰ ਕੀਰਤਨ ਗੁਰੂਦੁਆਰਾ ਬਾਬਾ ਜੀਵਨ ਸਿੰਘ ਜੀ ਤੋ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਪੜਾਵਾ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰੂਦੁਆਰਾ ਸਾਹਿਬ ਵਾਪਸ ਪਹੁੰਚ ਕੇ ਸੰਪੰਨ ਹੋਇਆ।
ਨਗਰ ਕੀਰਤਨ ਦੌਰਾਨ ਇੰਟਰਨੈਸ਼ਨਲ ਢਾਡੀ ਜੱਥਾ ਭਾਈ ਚਰਨ ਸਿੰਘ ਭੱਟੀ ਜਲਾਲਦੀਵਾਲ ਵਾਲਿਆਂ ਵੱਲੋ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਦਸਾਂ ਗੁਰੂਆਂ ਦੀ ਪਵਿੱਤਰ ਜੋਤ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਿਤ ਕੀਤਾ ਗਿਆ। ਰਾਗੀ ਭਾਈ ਜੁਗਰਾਜ ਸਿੰਘ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 10 ਵੀਂ ਦੇ ਕੀਰਤਨੀ ਜੱਥੇ ਵੱਲੋ ਸੰਗਤਾਂ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂਦੁਆਰਾ ਕਮੇਟੀ ਪ੍ਰਧਾਨ ਗੁਰਦੇਵ ਸਿੰਘ,ਸੈਕਟਰੀ ਜਸਪ੍ਰੀਤ ਸਿੰਘ ਚੌਹਾਨ, ਖਜ਼ਾਨਚੀ ਰਾਜਮਿੰਦਰਪਾਲ ਸਿੰਘ ਪਰਮਾਰ ਤੇ ਸਮੂਹ ਗੁਰਦੁਆਰਾਪ੍ਰਬੰਧਕਕਮੇਟੀ ਵੱਲੋਂ ਰਾਗੀ ਢਾਡੀ ਤੇ ਨਗਰ ਕੀਰਤਨ ਵਿੱਚ ਸਹਿਯੋਗ ਕਰਨ ਵਾਲੇ ਸਹਿਯੋਗੀ ਸੱਜਣਾ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ ਇਸ ਮੌਕੇ,ਜੋਗਿੰਦਰ ਸਿੰਘ ਪੰਜਾਬ ਪੁਲਿਸ, ਸੂਬੇਦਾਰ ਇਦਰਜੀਤ ਸਿੰਘ, ਸਤਨਾਮ ਸਿੰਘ ਪਰਮਾਰ, ਜਸਪਾਲ ਸਿੰਘ ਰਾਜਜਸਵੰਤ ਸਿੰਘ ਜੋਗਾ ਚਮਕੌਰ ਸਿੰਘ ਭੱਲੀ ਮਿਸਤਰੀ ਕੁਲਵੰਤ ਸਿੰਘ ਕੌਮਲ ਸਿੰਘ ਹਰਦੀਪ ਸਿੰਘ ਲਾਲੀ, ਅਕਾਸ਼ਦੀਪ ਸਿੰਘ, ਗੁਰਦੇਵ ਸਿੰਘ ਫੌਜੀ, ਮਨਪ੍ਰੀਤ ਸਿੰਘ,ਬੂਟਾ ਸਿੰਘ ਚੌਧਰੀ,ਸੁਰਜੀਤ ਸਿੰਘ ਮੇਜਰ ਸਿੰਘ ਬਲਵਿੰਦਰ ਸਿੰਘ ਮਿਸਤਰੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Leave a Reply