ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਮਾਈ ਭਾਰਤ ਕੇਂਦਰ ਮੋਗਾ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੇ ਅਕਾਲੀ ਕਰਤਾਰ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਨੈਸ਼ਨਲ ਕਬੱਡੀ (ਲੜਕੇ) ਵਰਗ ਦੀਆਂ 04 ਟੀਮਾਂ, ਰੱਸਾਕਸੀ ਵਿਚ ਲੜਕੀਆਂ ਦੀਆਂ 04 ਟੀਮਾਂ, ਐਥਲੈਟਿਕਸ ਵਿਚ 400 ਮੀਟਰ ਰੇਸ, ਲੰਬੀ ਛਾਲ ਲੜਕੇ ਅਤੇ ਲੜਕੀਆਂ ਵਿੱਚ 120 ਅਥਲੀਟਾਂ ਨੇ ਭਾਗ ਲਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੋਗਾ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਜੇਤੂ ਖਿਡਾਰੀਆਂ ਨੂੰ ਕੱਪ, ਮੈਡਲ, ਸਰਟੀਫਿਕੇਟ ਦੇ ਕੇ ਸਨਮਾਨਿਤ ਤੋਂ ਇਲਾਵਾ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ।
ਬਲਾਕ ਨਿਹਾਲ ਸਿੰਘ ਵਾਲਾ ਦੇ ਟੂਰਨਾਮੈਂਟ ਦੌਰਾਨ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਸਰਕਾਰੀ ਸਕੂਲ ਬਿਲਾਸਪੁਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਜਗਮੀਤ ਸਿੰਘ, ਅਮਨਦੀਪ ਸਿੰਘ, ਗੁਰਕੀਰਤ ਸਿੰਘ, ਹਰਵੀਰ ਸਿੰਘ, ਸਤਨਾਮ ਸਿੰਘ, ਕੁਲਦੀਪ ਕੌਰ, ਗੁਰਬਿੰਦਰ ਕੌਰ, ਹਰਪ੍ਰੀਤ ਸਿੰਘ ਅਤੇ ਪਿੰਡ ਦੇ ਪੰਤਵੰਤੇ ਹਾਜ਼ਰ ਸਨ, ਪਿੰਡ ਬਿਲਾਸਪੁਰ ਦੀਆਂ ਸਪੋਰਟਸ ਕਲੱਬਾਂ ਦਾ ਇਸ ਟੂਰਨਾਮੈਂਟ ਨੂੰ ਕਰਵਾਉਣ ਵਿਚ ਅਹਿਮ ਯੋਗਦਾਨ ਰਿਹਾ।
Leave a Reply