ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 84 ਦੇ ਖੰਡਵਾਲਾ ਇਲਾਕੇ ਦੀ ਗਲੀ ਚਰਨਦਾਸ ਵਾਲੀ ਵਿੱਚ ਸੀਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਕੌਂਸਲਰ ਰਛਪਾਲ ਸਿੰਘ, ਬਲਾਕ ਪ੍ਰਧਾਨ ਜਗਦੀਸ਼ ਭਾਰਦਵਾਜ ਅਤੇ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸੰਧੂ ਨੇ ਕਿਹਾ ਕਿ ਵਾਰਡ ਦੇ ਵਿਕਾਸ ਕਾਰਜਾਂ ਨੂੰ ਹਮੇਸ਼ਾ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਇਲਾਕੇ ਦੀ ਗਲੀ, ਸੜਕ, ਸੀਵਰੇਜ਼ ਅਤੇ ਬਿਜਲੀ ਦਾ ਕੰਮ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਹਲਕੇ ਦੇ ਹਰੇਕ ਵਾਸੀ ਨੂੰ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਮਾਨ ਸਰਕਾਰ ਦਾ ਇੱਕ-ਮਾਤਰ ਧਿਆਨ ਪਬਲਿਕ ਵੈਲਫ਼ੇਅਰ ‘ਤੇ ਹੈ, ਜਿਸ ਕਾਰਨ ਫੰਡਾਂ ਦੀ ਕੋਈ ਘਾਟ ਨਹੀਂ ਰਹੇਗੀ ਅਤੇ ਅੰਮ੍ਰਿਤਸਰ ਪੱਛਮੀ ਨੂੰ ਮਾਡਲ ਹਲਕਾ ਬਣਾਉਣ ਦੇ ਯਤਨ ਜਾਰੀ ਰਹਿਣਗੇ।ਅੰਤ ਵਿੱਚ ਸੰਧੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹਲਕੇ ਦੀ ਤਰੱਕੀ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੇ ਹਰ ਛੋਟੇ-ਵੱਡੇ ਕੰਮ ਨੂੰ ਤੁਰੰਤ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਅੱਗੇ ਵੀ ਵਿਕਾਸ ਦੇ ਹੋਰ ਪ੍ਰੋਜੈਕਟ ਲਿਆਂਦੇ ਜਾਣਗੇ।
ਇਸ ਮੌਕੇ ਮੇਰੇ ਨਾਲ ਬਲਾਕ ਪ੍ਰਧਾਨ ਜਗਦੀਸ਼ ਭਾਰਦਵਾਜ, ਮੈਡਮ ਸੁਨੀਤਾ, ਪ੍ਰਿੰਸ ਘਣੂਪੁਰ, ਜਗਜੀਤ ਅਟਲਗੜ੍ਹ, ਦਵਿੰਦਰ ਸਿੰਘ ਸੰਧੂ,ਪੀ.ਏ ਅਮਰਜੀਤ ਸ਼ੇਰਗਿੱਲ, ਪੀ.ਏ ਮਾਧਵ ਸ਼ਰਮਾ ਆਦਿ ਹਾਜ਼ਰ ਸਨ।
Leave a Reply