ਕਪੂਰਥਲਾ
( ਜਸਟਿਸ ਨਿਊਜ਼)
ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ “ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਪਸਾਰ ਮੁੱਖ ਏਜੰਡਾ ਹੈ , ਜਿਸ ਤਹਿਤ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਕੇ ਬੱਚਿਆਂ ਨੂੰ ਰੁਜਗਾਰਦਾਤੇ ਬਣਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ “। ਉਨ੍ਹਾਂ ਅੱਜ ਇੱਥੇ ਨਿਜਾਮਪੁਰ ਪਿੰਡ ਨੇੜੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ “ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪਨਿਊਰ ਯੂਨੀਵਰਸਿਟੀ ਕਪੂਰਥਲਾ “ ਦਾ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਦੇਸ਼ ਦੇ ਹਰ ਬੱਚੇ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕੰਬੋਜ ਭਾਈਚਾਰੇ ਵੱਲੋਂ ਕੰਬੋਜ ਫਾਊਂਡੇਸ਼ਨ ਦੇ ਨਾਮ ਨਾਲ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ, ਜੋ ਕਿ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਤਿਆਰ ਕਰੇਗੀ ।
ਉਨ੍ਹਾਂ ਕਿਹਾ ਕਿ ਇਹ ਸਕਿੱਲ ਯੂਨੀਵਰਸਿਟੀ 31 ਜੁਲਾਈ 2026 ਤੋਂ ਆਪਣੇ ਕੋਰਸ ਸ਼ੁਰੂ ਕਰੇਗੀ ਜੋ ਕਿ ਨਾ ਸਿਰਫ ਦੋਆਬਾ ਸਗੋਂ ਪੂਰੇ ਪੰਜਾਬ ਦੇ ਵੀ ਲਈ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਨ ਲਈ ਰਾਹ ਦਸੇਰਾ ਸਾਬਿਤ ਹੋਵੇਗੀ । ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਵਿਦਿਆਰਥੀਆਂ ਦਾ ਵਿਦੇਸ਼ਾਂ ਨੂੰ ਧੜਾ ਧੜ ਪਲਾਇਨ ਰੋਕਣ ਲਈ ਹੁਨਰ ਵਿਕਾਸ ਅਹਿਮ ਭੂਮਿਕਾ ਨਿਭਾਵੇਗਾ ਜਿਸ ਲਈ ਪੰਜਾਬ ਸਰਕਾਰ ਇਸ ਯੂਨੀਵਰਸਿਟੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਸਿੱਖਿਆ ਲਈ ਸਾਰਥਿਕ ਮਾਹੌਲ ਸਿਰਜਿਆ ਗਿਆ ਹੈ ਜਿਸ ਲਈ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੋਂ 60 ਹਜ਼ਾਰ ਕਰਮਚਾਰੀਆਂ ਦੀ ਭਰਤੀ ਕੀਤੀ ਹੈ । ਇਸ ਮੌਕੇ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਗੋਲਡੀ ਕੰਬੋਜ , ਵਿਧਾਇਕ ਜਮੀਲ ਉਲ ਰਹਿਮਾਨ , ਰਾਣਾ ਗੁਰਜੀਤ ਸਿੰਘ ਸਾਰੇ ਵਿਧਾਇਕ, ਡਾ ਸੰਦੀਪ ਕੌੜਾ , ਪੰਜਾਬ ਰਾਜ ਪੱਛੜੀ ਸ਼੍ਰੇਣੀ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ , ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ , ਹਲਕਾ ਇੰਚਾਰਜ ਭੁਲੱਥ ਹਰਸਿਮਰਨ ਸਿੰਘ ਘੁੰਮਣ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ , ਆਪ ਦੇ ਆਗੂ ਗੁਰਪਾਲ ਸਿੰਘ ਇੰਡੀਅਨ, ਕੰਵਰ ਇਕਬਾਲ ਸਿੰਘ, ਪਰਮਿੰਦਰ ਸਿੰਘ ਢੋਟ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਸਾਬਕਾ ਸ਼ੈਸ਼ਨ ਜੱਜ ਜੇ ਐਸ ਮਰੋਕ , ਐਸ ਪੀ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ ।
Leave a Reply