ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ)
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ 04 ਰਜਿਸਟ੍ਰੇਸ਼ਨ ਕੈਂਪ ਮਿਤੀ 6 ਜਨਵਰੀ ਤੋਂ 9 ਜਨਵਰੀ, 2026 ਤੱਕ ਲਗਾਏ ਜਾ ਰਹੇ ਹਨ। ਅਸੈਸਮੈਂਟ ਕੈਂਪਾਂ ਦੀਆਂ ਤਰੀਕਾਂ ਅਤੇ ਸਥਾਨਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਸਪਿੰਦਰ ਸਿੰਘ ਨੇ ਦੱਸਿਆ ਕਿ 06 ਜਨਵਰੀ ਨੂੰ ਬਲਾਕ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ, 07 ਜਨਵਰੀ ਨੂੰ ਬਾਘਾਪੁਰਾਣਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਘਾਪੁਰਾਣਾ ਵਿਖੇ, 08 ਜਨਵਰੀ ਨੂੰ ਨਿਹਾਲ ਸਿੰਘ ਵਾਲਾ ਬਲਾਕ ਦੇ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਅਤੇ 09 ਜਨਵਰੀ ਨੂੰ ਧਰਮਕੋਟ ਬਲਾਕ ਦੇ ਨਗਰ ਕੌਂਸਲ ਦਫਤਰ ਧਰਮਕੋਟ ਵਿਖੇ ਇਹ ਕੈਂਪ ਆਯੋਜਿਤ ਕੀਤੇ ਜਾ ਰਹੈ
ਹੈ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਦਾ ਹੋਵੇਗਾ।ਇਹਨਾਂ ਕੈਂਪਾਂ ਦੌਰਾਨ ਸੀਨੀਅਰ ਸਿਟੀਜਨਾਂ ਨੂੰ ਟ੍ਰਾਈਸਾਈਕਲ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਵੀਲ੍ਹ ਚੇਅਰ, ਸਟਿਕ ਆਦਿ ਮੁਫ਼ਤ ਦੇਣ ਲਈ ਅਸਿਸਮੈਂਟ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਅਲਿਮਕੋ ਦੇ ਮਾਹਿਰ ਡਾਕਟਰ ਯੋਗ ਲਾਭਪਾਤਰੀਆਂ ਦੀ ਅਸੈਸਮੇਂਟ ਕਰਨਗੇ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਸਬੰਧਤ ਸਥਾਨਾਂ ਤੇ ਪਹੁੰਚ ਸਕਦੇ ਹਨ ।ਚਾਹਵਾਨ ਵਿਅਕਤੀ ਆਪਣੇ ਆਧਾਰ ਕਾਰਡ ਦੀ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਆਮਦਨ ਸਰਟੀਫਿਕੇਟ ਦਸਤਾਵੇਜ਼ ਪੇਸ਼ ਕਰਕੇ ਆਪਣੀ ਅਸਿਸਮੈਂਟ ਕਰਵਾ ਸਕਦੇ ਹਨ। ਅਸੈਸਮੈਂਟ ਦੌਰਾਨ ਉਹਨਾਂ ਕੋਲ ਆਧਾਰ ਕਾਰਡ ਦੀ ਕਾਪੀ, ਪਾਸਪੋਰਟ ਸਾਈਜ ਫੋਟੋ ਅਤੇ ਉਹਨਾਂ ਕੋਲ 15 ਹਜ਼ਾਰ ਰੁਪਏ ਮਹੀਨਾ ਤੋਂ ਘੱਟ ਦਾ ਆਮਦਨ ਸਰਟੀਫਿਕੇਟ ਵੀ ਹੋਣਾ ਲਾਜ਼ਮੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।
Leave a Reply