ਮੋਗਾ ( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )
ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਯੂ.ਜੀ.ਸੀ. ਨੈੱਟ ਦਸੰਬਰ-2025 ਦੀ ਪ੍ਰੀਖਿਆ ਮਿਤੀ 31 ਦਸੰਬਰ ਤੋਂ ਮਿਤੀ 07 ਜਨਵਰੀ, 2026 ਤੱਕ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਦੀ ਪਹਿਲੀ ਸ਼ਿਫਟ ਸਵੇਰੇ 09 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਸਰੀ ਸ਼ਿਫਟ ਬਾਅਦ ਦੁਪਹਿਰ 03 ਵਜੇ ਤੋਂ ਸ਼ਾਮ 06 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ , ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਮੋਗਾ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਗਏ ਹਨ। ਇਸ ਪ੍ਰੀਖਿਆ ਵਿੱਚ ਕੁੱਲ 433 ਵਿਦਿਆਰਥੀ ਪੇਪਰ ਦੇ ਰਹੇ ਹਨ। ਇਹ ਹੁਕਮ ਮਿਤੀ 31-12-2025 ਤੋਂ 07-01-2026 ਤੱਕ ਲਾਗੂ ਰਹਿਣਗੇ।
Leave a Reply