–
ਮੋਗਾ, ( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )
ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰਮਿਤੀ 06.12.2025 ਤੋਂ 06.01.2026 ਤੱਕ ਪੂਰੇ ਪੰਜਾਬ ਵਿੱਚ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਮੋਗਾ ਦੇ ਸਹਿਯੋਗ ਨਾਲ ਰੈੱਡ ਕਰਾਸ ਡੀ-ਐਡੀਕਸ਼ਨ–ਕਮ-ਰੀਹੈਬਲੀਟੇਸ਼ਨ ਸੈਂਟਰ ਜਨੇਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ਼੍ਰੀ ਸਮੀਰ ਗੁਪਤਾ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਖਤਮ ਹੋ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਇਸ ਮੌਕੇ ਏ.ਐੱਸ.ਆਈ ਹਰਮੇਲ ਸਿੰਘ ਨੇ ਵੀ ਮੌਜੂਦ ਰਹੇ।
Leave a Reply