ਲੁਧਿਆਣਾ
( ਜਸਟਿਸ ਨਿਊਜ਼ )
ਮਾਨਯੋਗ ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ/ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਪੀ.ਪੀ.ਐਸ /ਡਿਪਟੀ ਕਮਿਸ਼ਨਰ ਪੁਲਿਸ, ਦਿਹਾਤੀ, ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੁਧਿਆਣਾ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਦਿਆ ਥਾਣਾ ਕੂੰਮਕਲਾਂ ਦੇ ਅਧੀਨ ਪੈਂਦੀ ਪੁਲਿਸ ਚੌਕੀ ਕਟਾਣੀ ਕਲਾਂ ਵੱਲੋ ਨਾਕਾਬੰਦੀ ਦੌਰਾਨ 01 ਨਸ਼ਾ ਤਸਕਰ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੀ ਜਸ਼ਨਦੀਪ ਸਿੰਘ ਗਿੱਲ ਪੀ.ਪੀ.ਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ-4, ਲੁਧਿਆਣਾ ਅਤੇ ਸ਼੍ਰੀ ਇੰਦਰਜੀਤ ਸਿੰਘ ਬੋਪਾਰਾਏ ਪੀ.ਪੀ.ਐਸ/ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ, ਲੁਧਿਆਣਾ ਜੀ ਨੇ ਦੱਸਿਆ ਕਿ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫਸਰ ਥਾਣਾ ਕੂੰਮਕਲਾਂਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਚੌਂਕੀ ਕਟਾਣੀ ਕਲਾਂ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬੰਦੀ ਦੋਸ਼ੀ ਰਾਕੇਸ਼ ਗੋਇਲ ਉਰਫ ਰਿੰਕੂ ਪੁੱਤਰ ਸੰਜੀਵ ਕੁਮਾਰ ਵਾਸੀ ਕੂੰਮਕਲਾਂ ਲੁਧਿਆਣਾ ਨੂੰ ਦੌਰਾਨੇ ਨਾਕਾਬੰਦੀ ਕਾਬੂ ਕੀਤਾ ਗਿਆ। ਜਿਸ ਦੇ ਕਬਜ਼ੇ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ।ਜਿਸ ਕਰਕੇ ਦੋਸ਼ੀ ਰਾਕੇਸ਼ ਗੋਇਲ ਉਰਫ ਰਿੰਕੂ ਦੇ ਖਿਲਾਫ਼ ਥਾਣਾ ਕੂੰਮਕਲਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 156 ਮਿਤੀ 30-12-25 ਨੂੰ ਅ/ਧ 21 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਦੇ ਖਿਲਾਫ਼ ਪਹਿਲਾ ਵੀ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਇੱਕ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਡੁੰਗਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।
Leave a Reply