ਮੋਗਾ, 31 ਦਸੰਬਰ–
ਸਾਲ 2025 ਦੌਰਾਨ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਉਥੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਈ ਨਵੀਂਆਂ ਪਹਿਲਕਦਮੀਆਂ ਵੀ ਪੇਸ਼ ਕੀਤੀਆਂ ਗਈਆਂ। ਕੁੱਲ ਮਿਲਾ ਕੇ ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹੋਰ ਸੰਵਿਧਾਨਕ ਅਦਾਰਿਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਜ਼ਿਲ੍ਹਾ ਮੋਗਾ ਵਿੱਚ ਸਾਲ 2025-ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 48 ਫੀਸਦੀ ਕਮੀ ਦਰਜ਼ ਕੀਤੀ ਗਈ। ਸਾਲ 2024 ਵਿੱਚ 691 ਅੱਗ ਲੱਗਣ ਦੀਆਂ ਘਟਨਾਵਾਂ ਦੇ ਮੁਕਾਬਲੇ ਸਾਲ 2025 ਵਿੱਚ 332 ਅੱਗਾਂ ਲੱਗੀਆਂ, ਜੋ ਕਿਸਾਨਾਂ ਦੇ ਸਹਿਯੋਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਥੱਕ ਮਿਹਨਤ ਨਾਲ ਸੰਭਵ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਇਸ ਲਈ ਜਿੱਥੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੀ ਕਰੜੀ ਮਿਹਨਤ ਲਈ ਸ਼ਲਾਘਾ ਕੀਤੀ ਹੈ ਉਥੇ ਹੀ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਹੈ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਖੁਦ ਖੇਤਾਂ ਵਿੱਚ ਪਹੁੰਚ ਬਣਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਵਿਸ਼ੇਸ਼ ਜਾਗਰੂਕ ਕੀਤਾ। ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਲ 2025 ਵਿੱਚ ਜ਼ਿਲ੍ਹਾ ਅੰਦਰ 4 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਫਤਹਿਗੜ੍ਹ ਪੰਜਤੂਰ, ਧਰਮਕੋਟ, ਲੋਹਗੜ੍ਹ, ਬਾਘਾਪੁਰਾਣਾ ਵਿਖੇ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਯੋਗ ਸਿਖਿਆ ਦੇਣ ਲਈ ਸ਼ੁਰੂ ਕੀਤੀ ਗਈ ਸੀ.ਐਮ.ਦੀ ਯੋਗਸ਼ਾਲਾ ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਾਬਿਤ ਹੋ ਰਹੀ ਹੈ। ਟਰੇਂਡ ਯੋਗਾ ਅਧਿਆਪਕਾਂ ਵੱਲੋਂ 171 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ 5500 ਦੇ ਲਗਭਗ ਰਜਿਸਟਰੇਸ਼ਨ ਹੋ ਚੁੱਕੀ ਹੈ ਇਹਨਾਂ ਵਿੱਚੋਂ ਹਜਾਰਾਂ ਲੋਕ ਯੋਗ ਦਾ ਲਾਹਾ ਲੈ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਲਈ ਜ਼ਿਲ੍ਹ ਮੋਗਾ ਨੂੰ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ 100 ਕਰੋੜ ਦੀ ਗ੍ਰਾਂਟ ਨਾਲ ਮੋਗਾ ਵਿੱਚ ਬਿਜਲੀ ਦੀ ਨੈਟਵਰਕਿੰਗ, ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾ ਰਿਹਾ ਹੈ, ਨਵੇਂ ਟਰਾਂਸਫਰਮਰ ਲਗਾਏ ਜਾ ਰਹੇ ਹਨ, ਓਵਰਲੋਡ ਟਰਾਂਸਫਰਾਂ ਨੂੰ ਅੰਡਰਲੋਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ ਪਹਿਲ ਦੇ ਆਧਾਰ ਉੱਪਰ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸਿੰਘਾਂ ਵਾਲਾ ਗਰਿੱਡ ਨੂੰ ਅਪਗਰੇਡ ਕਰਵਾਇਆ ਗਿਆ। ਡਗਰੂ ਵਿਖੇ ਵਿਭਾਗ ਅਧੀਨ 1.25 ਕਰੋੜ ਰੁਪਏ ਦੀ ਨਵੀਂ ਬਿਲਡਿੰਗ ਬਣਾਈ ਗਈ ਹੈ ਪੰਜਾਬ ਸਰਕਾਰ ਅਤੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਦੇ ਸਾਂਝੇ ਸਹਿਯੋਗ ਨਾਲ “ਉਮੀਦ” ਪਹਿਲਕਦਮੀ ਤਹਿਤ ਸਿਵਲ ਹਸਪਤਾਲ ਮੋਗਾ ਦੇ ਜੱਚਾ ਬੱਚਾ ਵਾਰਡ ਵਿੱਚ ਜੈਨੇਟਿਕ ਸਿਹਤ ਸੇਵਾਵਾਂ ਨੂੰ ਮਜਬੂਤੀ ਦਿੰਦਿਆ ਜੈਨੇਟਿਕ ਜਾਂਚ ਲੈਬ ਖੋਲ੍ਹੀ ਗਈ ਹੈ ਜਿੱਥੇ ਗਰਭਵਤੀ ਔਰਤਾਂ ਨੂੰ ਜੈਨੇਟਿਕ ਸਕਰੀਨਿੰਗ ਤੇ ਕਾਉਂਸਲਿੰਗ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਕੀਨਿੰਗ ਵਿੱਚ ਇਲਾਜਯੋਗ ਜੈਨੇਟਿਕ ਵਿਕਾਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿੱਚ ਜਮਾਂਦਰੂ ਹਾਈਪੋਥਾਈਰੋਡਿਜ਼ਮ, ਜਮਾਂਦਰੂ ਐਡਰੀਨਲ ਹਾਈਪਰਪਲਅਸੀਆ, ਗੈਲੇਕਟੋਸੇਮੀਆ, ਥੈਲੇਸੇਮੀਆਂ, ਜੀ 6 ਪੀ ਡੀ ਦੀ ਘਾਟ ਅਤੇ ਬਾਇਓਟਿਨੀਡੇਜ਼ ਦੀ ਘਾਟ, ਸੁੱਕੇ ਖੂਨ ਦੇ ਚਟਾਕ ਦੀ ਜਾਂਚ ਆਦਿ ਸ਼ਾਮਿਲ ਹਨ। ਇਸ ਲੈਬ ਦੀ ਸਹਾਇਤਾ ਨਾਲ ਬੱਚਿਆਂ ਦੀਆਂ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਦਾ ਜਨਮ ਲੈਣ ਤੋਂ ਪਹਿਲਾਂ ਹੀ ਪਤਾ ਲਗਾਇਆ ਜਾ ਸਕਦਾ ਹੈ ਜਿਸਦਾ ਤਹਿ ਸਮੇਂ ਵਿੱਚ ਇਲਾਜ ਵੀ ਸੰਭਵ ਹੋ ਸਕਦਾ ਹੈ ਪ੍ਰੋਗਰਾਮ ਦੇ ਤਹਿਤ ਜਨਵਰੀ 2025 ਤੋਂ ਹੁਣ ਤੱਕ ਲਗਭਗ 4603 ਔਰਤਾਂ ਦਾ ਜੈਨੇਟਿਕ ਵਿਕਾਰਾਂ ਲਈ ਟੈਸਟ ਕੀਤਾ ਗਿਆ ਹੈ, ਇਨ੍ਹਾਂ ਵਿਚੋਂ 136 ਔਰਤਾਂ ਵਿੱਚ ਜੇਨੇਟਿਕ ਬਲੱਡ ਡਿਸਆਰਡਰ ਵਿਕਾਰ ਪਾਏ ਗਏ। ਇਸ ਤੋਂ ਇਲਾਵਾ 1029 ਤੋਂ ਵਧੇਰੇ ਬੱਚਿਆਂ ਦਾ ਵੀ ਇਹ ਟੈਸਟ ਕੀਤਾ ਗਿਆ ਹੈ।
ਸਾਲ 2025 ਵਿੱਚ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਫਰੀਦਕੋਟ ਤੋਂ ਫਿਰੋਜਪੁਰ ਹੁੰਦੇ ਹੋਏ ਮੋਗਾ 20 ਨਵੰਬਰ 2025 ਨੂੰ ਰਾਤ ਨੂੰ ਕਰੀਬ 12 ਵਜ੍ਹੇ ਪਹੁੰਚਿਆ ਸੀ ਸਮੂਹ ਵਿਧਾਇਕਾਂ, ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਜੋਗਿੰਦਰ ਸਿੰਘ ਚੌਂਕ ਵਿਖੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਮੋਗਾ ਵਿਖੇ ਸੰਗਤਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਦੀ ਆਮਦ ਨਾਲ ਮੋਗਾ “ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ” ਦੇ ਜੈਕਾਰਿਆਂ ਨਾਲ਼ ਗੂੰਜ ਉੱਠਿਆ ਅਤੇ ਪਾਲਕੀ ਸਾਹਿਬ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਗੁਰੂ ਸਾਹਿਬ ਦੇ ਭਾਰੀ ਇਕੱਠ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਜੋਗਿੰਦਰ ਸਿੰਘ ਚੌਂਕ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਸਵਾਗਤ ਤੇ ਸਲਾਮੀ ਤੋਂ ਬਾਅਦ ਨਗਰ ਕੀਰਤਨ ਬੁੱਘੀਪੁਰਾ ਚੌਂਕ ਤੋਂ ਹੋ ਕੇ ਮਟਵਾਣੀ, ਨਵਾਂ ਚੂਹੜਚੱਕ ਰਾਹੀਂ ਜਗਰਾਓਂ ਲਈ ਰਵਾਨਾ ਹੋਇਆ। ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪੰਜਾਬ ਸਮੇਤ ਮੋਗਾ ਵਾਸੀਆਂ ਨੇ ਖੂਬ ਸ਼ਰਾਹਨਾ ਕੀਤੀ ਸੀ।
ਸਰਕਾਰੀ ਸਕੂਲਾਂ ਵਿੱਚ ਕੈਲੀਗ੍ਰਾਫੀ ਦੀ ਕਲਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਹੱਥ ਲਿਖਤ ਨੂੰ ਇੱਕ ਕਲਾ ਦੇ ਰੂਪ ਵਜੋਂ ਖੋਜਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਨੇ ਜ਼ਿਲ੍ਹਾ ਸਕੂਲ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਮਿਸ਼ਨ ਅਖਰਕਾਰੀ ਸ਼ੁਰੂ ਕੀਤਾ। ਮਿਸ਼ਨ ਅਖਰਕਾਰੀ ਰਾਹੀਂ, ਵਿਦਿਆਰਥੀ ਕੈਲੀਗ੍ਰਾਫੀ ਦੀਆਂ ਮੂਲ ਗੱਲਾਂ ਸਿੱਖਣਗੇ, ਆਪਣੀ ਹੱਥ ਲਿਖਤ ਵਿੱਚ ਸੁਧਾਰ ਕਰਨਗੇ ਅਤੇ ਰਵਾਇਤੀ ਲਿਪੀਆਂ ਲਈ ਕਦਰ ਪ੍ਰਾਪਤ ਕਰਨਗੇ। ਇਹ ਉਹਨਾਂ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਵਿੱਚ ਮਦਦ ਕਰੇਗਾ ਅਤੇ ਰਚਨਾਤਮਕਤਾ ਨੂੰ ਵੀ ਵਿਕਸਤ ਕਰੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਾਲ 2025 ਦੌਰਾਨ 2385 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। 2242 ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਦੇ ਨਾਲ ਜੋੜਿਆ ਗਿਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਸਹਾਇਕ ਸਮੱਗਰੀ ਵੰਡ ਕੈਂਪਾਂ ਦੌਰਾਨ ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜ਼ਨਾਂ ਨੂੰ 97.32 ਲੱਖ ਰੁਪਏ ਰਾਸ਼ੀ ਵਾਲੇ ਮੁਫ਼ਤ ਸਹਾਇਕ ਉਪਕਰਨ ਵੰਡੇ ਗਏ।
ਸਾਲ 2025 ਦੌਰਾਨ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ 1 ਕਰੋੜ 44 ਲੱਖ 48 ਹਜਾਰ 892 ਰੁਪਏ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਮਹੀਨਾ ਸਤੰਬਰ 2024 ਤੋਂ ਦਸੰਬਰ 2024 ਤੱਕ ਜ਼ਿਲ੍ਹਾ ਮੋਗਾ ਦੇ ਬਲਾਕ ਨਿਹਾਲ ਸਿੰਘ ਵਾਲਾ ਵੱਲੋਂ ਆਪਣੇ ਜੋਨ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਗਿਆ, ਜਿਸ ਸਬੰਧੀ ਨੀਤੀ ਆਯੋਗ ਵੱਲੋਂ ਮਹੀਨਾ ਅਪ੍ਰੈਲ 2025 ਵਿੱਚ ਜ਼ਿਲ੍ਹਾ ਮੋਗਾ ਨੂੰ 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਘੋਸ਼ਿਤ ਕੀਤੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਅਧੀਨ ਜਲ ਜੀਵਨ ਮਿਸ਼ਨ ਮੱਦ ਅਧੀਨ ਹੁਣ ਤੱਕ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਲਗਭਗ 2275.97 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਕੰਮਾਂ ਨਾਲ ਪਿੰਡ ਵਾਸੀਆਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਅਤੇ ਸਾਰੇ ਘਰਾਂ ਨੂੰ ਫੰਕਸ਼ਨਲ ਹਾਉਸਹੋਲਡ ਟੈਪ ਕੁਨੈਕਸ਼ਨ ਰਾਹੀਂ ਹਰ ਗ੍ਰਾਮੀਣ ਪਰਿਵਾਰ ਨੂੰ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਗਈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਦੇ ਨਾਲ ਨਾਲ ਹੁਨਰਮੰਦ ਵੀ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਮੋਗਾ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਕਿੱਤਾਮੁੱਖੀ ਸਿਖਲਾਈ ਦਿੱਤੀ ਗਈ। ਮਰੀਜ਼ਾਂ ਵਿੱਚ ਮਨੋਰੰਜਨ ਗਤੀਵਿਧੀਆਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਰਿਕਵਰੀ ਅਤੇ ਪੁਨਰਵਾਸ ਵਿੱਚ ਸਹਾਇਤਾ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਦਵਾਈਆਂ ਅਤੇ ਟੈਸਟ ਕਿੱਟਾਂ ਸਮੇਤ ਜ਼ਰੂਰੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਮੋਗਾ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਵੀ ਸਾਲ 2025 ਵਿੱਚ NDPS ਐਕਟ ਅਧੀਨ ਵੱਡੀਆਂ ਕਾਰਵਾਈਆਂ ਕੀਤੀਆ ਗਈਆਂ। ਐਨ.ਡੀ.ਪੀ.ਐਸ. ਐਕਟ ਅਧੀਨ ਕੁੱਲ 1340 ਮੁਕੱਦਮੇ ਦਰਜ ਕਰਕੇ 2298 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਪਾਸੋਂ 1.950 ਕਿੱਲੋ ਗਾਂਜਾ, 12,85,998 ਗੋਲੀਆਂ/ਕੈਪਸੂਲ, 5224 ਨਸ਼ੀਲੀਆਂ ਸ਼ੀਸ਼ੀਆਂ ਅਤੇ 26,600 ਕਿੱਲੋ ਪੋਸਤ ਦੇ ਪੌਦੇ ਬਰਾਮਦ ਕੀਤੇ ਗਏ ਹਨ ਤੇ 22,77,840 ਡਰੱਗ ਮਨੀ ਬਰਾਮਦ ਕੀਤੀ ਗਈ ਹੈ।
Leave a Reply