ਸਿਹਤ ਵਿਭਾਗ ਫਰੀਦਕੋਟ ਵੱਲੋਂ ਯੂਥ ਅਫੇਅਰ ਆਰਗੇਨਾਈਜੇਸ਼ਨ ਅਤੇ ਅਰੋਗਿਆ ਭਾਰਤੀ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਮੁਹਿੰਮ ਦੇ ਤੀਜੇ ਵਰ੍ਹੇ ਵਿੱਚ ਰੱਖਿਆ ਕਦਮ=ਨਸ਼ਾ ਛੱਡਣ ਲਈ ਸਮਾਜ ਅਤੇ ਪਰਿਵਾਰ ਦਾ ਅਹਿਮ ਯੋਗਦਾਨ ਜਰੂਰੀ – ਡਾ. ਚੰਦਰ ਸ਼ੇਖਰ ਕੱਕੜ

ਫਰੀਦਕੋਟ

( ਜਸਟਿਸ ਨਿਊਜ਼ )

ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਵੱਲੋਂ ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੇ ਤੀਜੇ ਸਾਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਹਸਪਤਾਲ ਫਰੀਦਕੋਟ ਤੋਂ ਲੈ ਕੇ ਘੰਟਾ ਘਰ ਚੌਕ ਅਤੇ ਡੀਸੀ ਦਫਤਰ ਫਰੀਦਕੋਟ ਤੱਕ ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਦੇ ਲੱਗਭਗ 100 ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਬੋਰਡ ਲੈ ਕੇ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਅਤੇ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਰ ਕੱਕੜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਗੁਰਤੇਜ ਸਿੰਘ ਖੋਸਾ ਨੇ ਆਖਿਆ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਸਣ ਤੋਂ ਰੋਕਣ ਦੇ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਆਖਿਆ ਕਿ ਸਰਕਾਰ ਵੱਲੋਂ ਚਲਾਏ ਜਾਂਦੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਉਹ ਵਿਅਕਤੀ ਠੀਕ ਹੋਣ ਤੋਂ ਬਾਅਦ ਆਪਣਾ ਰੋਜਗਾਰ ਸ਼ੁਰੂ ਕਰ ਸਕੇ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਅਤੇ ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਵੱਲੋਂ ਵੱਖ-ਵੱਖ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਬੋਰਡ ਤਿਆਰ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਹਫਤੇ ਸੰਸਥਾ ਦੇ ਵਲੰਟੀਅਰਾਂ, ਵਿਦਿਆਰਥੀਆਂ ਆਦਿ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਅਤੇ ਰੈਲੀਆਂ ਵੀ ਕੀਤੀਆਂ ਜਾਣਗੀਆਂ ।

ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 2 ਸਰਕਾਰੀ ਨਸ਼ਾ ਛੁਡਾਊ ਕੇਂਦਰ ਹਨ, ਜਿਹਨਾਂ ਵਿੱਚੋਂ ਇੱਕ ਸਿਵਲ ਹਸਪਤਾਲ ਫਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਚੱਲ ਰਿਹਾ ਹੈ, ਇਸ ਤੋਂ ਇਲਾਵਾ ਇੱਕ ਰਿਹੈਬਲੀਟੇਸ਼ਨ ਸੈਂਟਰ ਅਤੇ 14 ਓਟ ਕਲੀਨਕ ਚੱਲ ਰਹੇ ਹਨ ਜਿੱਥੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਓਟ ਸੈਂਟਰਾਂ ਵਿੱਚ ਲੱਗਭਗ ਸਾਢੇ ਗਿਆਰਾਂ ਹਜਾਰ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਦੇ ਪ੍ਰਧਾਨ ਰਣਬੀਰ ਸਿੰਘ ਬਤਾਨ ਵੱਲੋਂ ਹਾਜਰੀਨ ਨੂੰ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰਣ ਵੀ ਲਿਆ ਗਿਆ। ਉਹਨਾਂ ਆਖਿਆ ਕਿ ਸਾਡੀ ਸੰਸਥਾ ਪਿਛਲੇ ਕਈ ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕਰ ਰਹੀ ਹੈ ਅਤੇ ਉਹਨਾਂ ਭਰੋਸਾ ਦਿਵਾਇਆ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਉਹ ਅੱਗੇ ਤੋਂ ਵੀ ਸਿਹਤ ਵਿਭਾਗ ਨੂੰ ਇਸੇ ਤਰਾਂ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਮਨੋਰੋਗ ਮਾਹਿਰ ਡਾ. ਕਪਿਲ ਸ਼ਰਮਾ, ਡਾ. ਅਕਰਮਬੀਰ ਸਿੰਘ ਬਰਾੜ, ਡਾ. ਮਨਪ੍ਰੀਤ ਕੌਰ, ਡਾ. ਰਣਜੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਚਾਵਲਾ, ਮੈਨੇਜਰ ਰੀਹੈਬਲੀਟੇਸ਼ਨ ਸੈਂਟਰ ਆਗਿਆਪਾਲ ਸਿੰਘ, ਯੂਥ ਅਫੇਅਰ ਆਰਗੇਨਾਈਜੇਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਬਤਾਨ, ਸੁਭਾਸ਼ ਕਬੋਤਰਾ, ਭੁਪਿੰਦਰ ਸਿੰਘ ਬਰਾੜ, ਰਣਜੀਤ ਸਿੰਘ ਸੇਖੋਂ, ਰਾਜ ਕੁਮਾਰ ਸਚਦੇਵਾ, ਸੰਜੀਵ ਕਟਾਰੀਆ ਆਦਿ ਹਾਜਰ ਸਨ।

Leave a Reply

Your email address will not be published.


*


betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin