August 17, 2026

Justice News

ਅਵਾਮ ਦੀ ਆਵਾਜ਼

ਆਧਾਰ ਕਾਰਡਾਂ ਨੂੰ ਅਪਡੇਟ ਕਰਵਾਉਣਾ ਲਾਜਮੀ-ਡਿਪਟੀ ਕਮਿਸ਼ਨਰ

ਮੋਗਾ

  (  ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

 ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ ਤੇ ਅੱਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਆਧਾਰ ਅੱਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ। ਯੂ.ਆਈ.ਡੀ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਤੋਂ ਸਾਲ ਅਤੇ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟ੍ਰਿਕ ਜਿਸ ਵਿੱਚ ਫਿੰਗਰਪ੍ਰਿੰਟਆਇਰਿਸ ਅਤੇ ਚਿਹਰਾ ਆਦਿ ਅੱਪਡੇਟ ਕਰਵਾਉਣਾ ਲਾਜ਼ਮੀ ਹੈ।

          ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅੱਪਡੇਟ ਕਰਵਾਉਣਾ ਜ਼ਰੂਰੀ ਹੈਜਿਸ ਵਿੱਚ ਬਾਇਓਮੀਟ੍ਰਿਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ। ਦਸਤਾਵੇਜ਼ ਅੱਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ ਰਾਹੀਂ ਆਨਲਾਈਨ ਜਾਂ ਕਿਸੇ ਵੀ ਆਧਾਰ ਨਾਮਾਂਕਨ ਕੇਂਦਰ ਤੇ ਉਪਲਬਧ ਹੈ

Leave a Reply

Your email address will not be published. Required fields are marked *

Copyright © All rights reserved. | Newsphere by AF themes.