ਪ੍ਰਸ਼ਾਸਨ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਏਗਾ : ਏ.ਡੀ.ਸੀ ਰਾਕੇਸ਼ ਕੁਮਾਰ=23 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

ਲੁਧਿਆਣਾ
( ਜਸਟਿਸ ਨਿਊਜ਼ )
–ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ 26 ਜਨਵਰੀ ਨੂੰ ਜ਼ਿਲ੍ਹੇ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਗਣਤੰਤਰ ਦਿਵਸ ਮਨਾਉਣ ਲਈ ਵਿਸਤ੍ਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।ਬਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਮਨਾਉਣ ਲਈ ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿੱਚ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਅਤੇ ਐਨ.ਸੀ.ਸੀ ਦੀਆਂ ਵੱਖ-ਵੱਖ ਟੁਕੜੀਆਂ ਇਸ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਆਈਟਮਾਂ ਦਾ ਫੈਸਲਾ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ। ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਹੋਵੇਗੀ।ਸ੍ਰੀ ਰਾਕੇਸ਼ ਕੁਮਾਰ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਢੁਕਵੀਂ ਸਫਾਈ ਯਕੀਨੀ ਬਣਾਉਣ ਲਈ ਕਿਹਾ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਦੇ ਨਾਲ-ਨਾਲ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਪੀ.ਐਸ.ਪੀ.ਸੀ.ਐਲ ਨੂੰ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਸਹਾਇਕ ਕਮਿਸ਼ਨਰ ਨਗਰ ਨਿਗਮ ਜਸਦੇਵ ਸਿੰਘ ਸੇਖੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Leave a Reply

Your email address will not be published.


*


betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin