69ਵੀਆਂ ਨੈਸ਼ਨਲ ਸਕੂਲ ਖੇਡਾਂ 06 ਤੋਂ 11 ਜਨਵਰੀ ਤੱਕ ਲੁਧਿਆਣਾ ਵਿਖੇ ਹੋਣਗੀਆਂ : ਏ.ਡੀ.ਸੀ ਰਾਕੇਸ਼ ਕੁਮਾਰ==ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3000 ਖਿਡਾਰੀ ਤਿੰਨ ਕਿਸਮ ਦੀਆਂ ਖੇਡਾਂ ਵਿੱਚ ਭਾਗ ਲੈਣਗੇ

 

 ਲੁਧਿਆਣਾ,
( ਜਸਟਿਸ ਨਿਊਜ਼ )
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 06 ਤੋਂ 11 ਜਨਵਰੀ ਤੱਕ ਲੁਧਿਆਣਾ ਵਿਖੇ ਹੋਣ ਵਾਲੀਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਇਹਨਾਂ ਖੇਡਾਂ ਦੀ ਸ਼ੁਰੁਆਤ 06 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਤੋਂ ਹੋਵੇਗੀ।
ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਸੇਵਾਵਾਂ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।   ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ 3,000 ਤੋਂ ਵੱਧ ਖਿਡਾਰੀ ਤਿੰਨ ਖੇਡਾਂ ਵਿੱਚ ਹਿੱਸਾ ਲੈਣਗੇ। ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ)। ਇਹ ਮੈਚ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ, ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸੁਰੱਖਿਆ ਲਈ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ) ਟੀਮਾਂ ਤਾਇਨਾਤ ਕਰਨ ਦੇ ਨਾਲ-ਨਾਲ ਇਨ੍ਹਾਂ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਖੇਡਾਂ ਦੀ ਸਫ਼ਲਤਾ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਖੇਡਾਂ ਉਭਰਦੇ ਖਿਡਾਰੀਆਂ ਲਈ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਮਹੱਤਵਪੂਰਨ ਮੌਕਾ ਉਪਲਬੱਧ ਕਰਵਾਉਂਦੀਆਂ ਹਨ।  ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸ੍ਰੀ ਰਾਕੇਸ਼ ਕੁਮਾਰ ਨੇ ਸਿੱਖਿਆ ਅਤੇ ਖੇਡ ਵਿਭਾਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਹਿਯੋਗ ਕਰਨ ਲਈ ਵੀ ਕਿਹਾ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਖਿਡਾਰੀਆਂ ਲਈ ਰਿਹਾਇਸ਼ ਅਤੇ ਯਾਤਰਾ ਸੰਬੰਧੀ ਪ੍ਰਬੰਧਾਂ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਸਹਾਇਕ ਕਮਿਸ਼ਨਰ ਨਗਰ ਨਿਗਮ ਜਸਦੇਵ ਸਿੰਘ ਸੇਖੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Leave a Reply

Your email address will not be published.


*


betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin