ਲੁਧਿਆਣਾ
( ਜਸਟਿਸ ਨਿਊਜ਼ )
–ਮਾਨਯੋਗ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ/ ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ੍ਰੀ ਹਰਪਾਲ ਸਿੰਘ ਪੀ.ਪੀ.ਐਸ/ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 270 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਨੂੰ ਕਾਬੂ ਕੀਤਾ।ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ/ਸਹਾਇਕ ਕਮਿਸ਼ਨਰ ਪੁਲਿਸ (ਡਿਟੈਕਟਿਵ-1) ਲੁਧਿਆਣਾ ਜੀ ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਮਿਤੀ 31-12-2025 ਨੂੰ ਦੌਰਾਨੇ ਗਸ਼ਤ ਹਰੀ ਨਗਰ ਮੁੰਡੀਆ ਕਲਾਂ ਲੁਧਿਆਣਾ ਇਲਾਕੇ ਤੋਂ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਅਵਤਾਰ ਸਿੰਘ ਵਾਸੀ ਜ਼ਿਲ੍ਹਾ ਮੋਗਾ ਹਾਲ ਕਿਰਾਏ ਦਾ ਮਕਾਨ, ਮੁੰਡੀਆ ਕਲਾਂ ਲੁਧਿਆਣਾ ਨੂੰ ਕਾਬੂ ਕਰਕੇ ਉਸ ਪਾਸੋਂ 270 ਗ੍ਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਬਰਾਮਦ ਹੁਣ ਤੇ ਉਸ ਦੇ ਖਿਲਾਫ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਮੁਕੱਦਮਾ ਨੰਬਰ 254 ਮਿਤੀ 31-12-2025 ਅਧੀਨ ਧਾਰਾਵਾਂ 21-C/61/85 NDPS ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੈਰੋਇਨ ਦੇ ਸਰੋਤ, ਸਪਲਾਈ ਨੈੱਟਵਰਕ ਅਤੇ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਸੰਪਤੀ ਬਾਰੇ ਪੜਤਾਲ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਗੁਰਵਿੰਦਰ ਸਿੰਘ ਉਰਫ ਗਿੰਦਾ ਦੇ ਖਿਲਾਫ ਪਹਿਲਾਂ ਵੀ ਇੱਕ ਐਨ.ਡੀ.ਪੀ.ਐਸ ਐਕਟ ਤਹਿਤ ਜਗਰਾਓ ਵਿਖੇ ਮੁਕੱਦਮਾ ਦਰਜ ਹੈ।
Leave a Reply