August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ -ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ 

ਕਪੂਰਥਲਾ
( ਜਸਟਿਸ ਨਿਊਜ਼ )
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ ਲਿਆ ਗਿਆ ।
ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿਚ 107 ਖੇਡ ਮੈਦਾਨ ਵੱਖ ਵੱਖ ਪਿੰਡਾਂ ਵਿਚ ਉਸਾਰੇ ਜਾ ਰਹੇ ਹਨ , ਜੋ ਕਿ ਬਹੁਮੰਤਵੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ ।
ਸ੍ਰੀ ਪੰਚਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ।
ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਦਾ ਖੁਦ ਫੀਲਡ ਵਿੱਚ ਜਾ ਕੇ ਲਗਾਤਾਰ ਨਿਰੀਖਣ ਕਰਨ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਡੀ ਡੀ ਪੀ ਓ ਗੁਰਪ੍ਰਤਾਪ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ ।
ਕੈਪਸ਼ਨ – ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ ਲੈਂਦੇ ਹੋਏ ।

Leave a Reply

Your email address will not be published. Required fields are marked *

Copyright © All rights reserved. | Newsphere by AF themes.