ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਵਲਟੋਹਾ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚ ਸਰਪੰਚ ਜਰਮਨ ਸਿੰਘ ਦੀ ਅੰਮ੍ਰਿਤਸਰ ਦੇ ਇੱਕ ਮੈਰਿਜ਼ ਪੈਲੇਸ ‘ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਕ਼ਤਲ ਗੈਂਗਸਟਰਾਂ ਨੇ ਕੀਤਾ ਹੈ। ਪਤਾ ਲੱਗਾ ਹੈ ਕਿ ਸਰਪੰਚ ਕਈ ਦਿਨਾਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਸੀ। ਪਰਿਵਾਰ ਮੈਂਬਰਾਂ ਅਨੁਸਾਰ ਜਰਮਨ ਸਿੰਘ ਨੂੰ ਕਾਫ਼ੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ।ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ ਤੇ ਸਾਰੇ ਲੋਕ ਵਿਆਹ ਦਾ ਆਨੰਦ ਮਾਣ ਰਹੇ ਸਨ ਕਿ ਅਚਾਨਕ ਗੋਲੀਆਂ ਮਾਰ ਕੇ ਸਰਪੰਚ ਜਰਮਨ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਦਾ ਪਤਾ ਲੱਗਦਿਆ ਹੀ ਪੁਲਿਸ ਪਾਰਟੀ ਨੇ ਮੌਕੇ ਤੇ ਪੁੱਜ ਕੇ ਜਾਂਚ ਆਰੰਭ ਕਰ ਦਿੱਤੀ ਹੈ ਅਤੇ ਹੋਰ ਵੇਰਵਿਆ ਦੀ ਉਡੀਕ ਕੀਤੀ ਜਾ ਰਹੀ ਹੈ।
Leave a Reply