ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਵਿੰਦਰ ਸਿੰਘ ਡੀ.ਐਸ.ਪੀ. ਅਜਨਾਲਾ ਦੀ ਅਗਵਾਈ ਹੇਠ ਅਪਰਾਧੀਆਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਰਾਮਦਾਸ ਪੁਲਿਸ ਵੱਲੋਂ ਨਾਜਾਇਜ਼ ਅਸਲਾ ਰੱਖਣ ਦੇ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਥਾਣਾ ਰਾਮਦਾਸ ਪੁਲਿਸ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਰਾ ਨਾਜ਼ਾਇਜ਼ ਹਥਿਆਰ ਸਪਲਾਈ ਕਰਨ ਦਾ ਕੰਮ ਕਰਦਾ ਹੈ। ਇਸ ਸੂਚਨਾਂ ਦੇ ਆਧਾਰ ਤੇ ਥਾਣਾ ਰਮਦਾਸ ਦੀ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਗੱਗੋਮਾਹਲ ਨੂੰ ਇੱਕ ਪਿਸਤੌਲ (.32 ਬੋਰ) ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪਿਸਤੌਲ ਨੂੰ ਅਨਲੋਡ ਕਰਨ ‘ਤੇ ਉਸ ਵਿੱਚੋਂ 02 ਜਿੰਦੇ ਰੌਂਦ (.32 ਬੋਰ) ਬਰਾਮਦ ਹੋਏ।
ਇਸ ਸਬੰਧੀ ਥਾਣਾ ਰਾਮਦਾਸ ਵਿਖੇ ਮੁਕੱਦਮਾਂ ਨੰਬਰ 03 ਮਿਤੀ 03.01.2026 ਜੁਰਮ 25/54/59 ਆਰਮਜ਼ ਐਕਟ ਤਹਿਤ ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਕਤ ਗ੍ਰਿਫ਼ਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਗੰਭੀਰਤਾ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਜੇਕਰ ਹੋਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Leave a Reply