ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ,
ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਬੀਤੇ ਦਿਨ ਅੰਮ੍ਰਿਤਸਰ ਦੱਖਣੀ ਦੇ ਵਾਰਡ 47 ਵਿੱਚ ਮੀਟਿੰਗ ਕੀਤੀ। ਇਸ ਮੌਕੇ ਕੌਂਸਲਰ ਵਰਪਾਲ ਸਿੰਘ ਬੱਬਰ, ਬਲਾਕ ਇੰਚਾਰਜ਼ ਬਲਜੀਤ ਸਿੰਘ ਜੌੜਾ, ਪਾਰਟੀ ਦੇ ਹੋਰ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜ਼ੂਦ ਸਨ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ, ਵਿਧਾਇਕ ਡਾ. ਨਿੱਝਰ ਵੱਲੋਂ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਿਹਤ ਬੀਮਾਂ ਬਾਰੇ ਚਰਚਾ ਕੀਤੀ ਗਈ।ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ।
ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਅਗਾਜ਼ ਕਰਨਗੇ।ਬਰਾੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕੇਗਾ।ਅੰਤ ਵਿੱਚ ਬਰਾੜ ਨੇ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ ਵਿੱਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ। ਇਸ ਮੌਕੇ ਬਲਜੀਤ ਸਿੰਘ ਮਸੌਣ, ਕੁਲਵੰਤ ਸਿੰਘ ਜੌੜਾ, ਪ੍ਰਗਟ ਸਿੰਘ, ਸੁਖਦੇਵ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਮੌਜ਼ੂਦ ਸਨ।
Leave a Reply