ਕਪੂਰਥਲਾ
(ਪੱਤਰ ਪ੍ਰੇਰਕ )
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਯੂਥ ਅਗੇਂਸਟ ਡਰੱਗਸ ਮੁਹਿੰਮ ਤਹਿਤ ਅੱਜ ਸ੍ਰੀ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਸਿਟਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਪ੍ਰਧਾਨਗੀ ਹੇਠ ਨਸ਼ਾ ਛਡਾਓ ਕੇਂਦਰ, ਨਵਜੀਵਨ ਅਤੇ ਨਵਕਿਰਨ ਕੇਂਦਰ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕਰਕੇ ਕੇਂਦਰ ਵਿੱਚ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੇ ਬੱਚਿਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸਿਕ ਪਿਛੋਕੜ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਗੁਰੂਆਂ ਪੀਰਾਂ ਵਲੋਂ ਸਾਡੀ ਕੌਮ ਅਤੇ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਤੋਂ ਨੌਜਵਾਨ ਪੀੜ੍ਹੀ ਸਿੱਖਕੇ ਆਪਣੇ ਰੰਗਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਪਣਾ ਯੋਗਦਾਨ ਪਾ ਸਕਣ।
ਇਸ ਦੌਰਾਨ ਹਾਜ਼ਰ ਜਨਤਾ ਨੂੰ ਆਪ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹਰ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਚਾਰ ਸਮਗਰੀ ਵੀ ਵੰਡੀ ਗਈ।ਇਸ ਤੋਂ ਇਲਾਵਾ ਪਿੰਡ ਈਸ਼ਵਰਵਾਲ, ਪਿੰਡ ਖਜੂਰਲਾ, ਪਿੰਡ ਡੱਲਾ, ਅਤੇ ਪਿੰਡ ਭਗਵਾਨਪੁਰ ਵਿਖੇ ਵੱਖ ਵੱਖ ਵਕੀਲ ਸਹਿਬਾਨ ਵੱਲੋਂ ਲਗਾਏ ਗਏ ਸੈਮੀਨਾਰਾਂ ਦੌਰਾਨ ਸੋਹ ਚੁੱਕ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।
ਕੈਪਸ਼ਨ- ਸ੍ਰੀ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਸਿਟਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛੁੜਾਓ ਕੇਂਦਰ ਦੇ ਦੌਰੇ ਦੀਆਂ ਤਸਵੀਰਾਂ।
Leave a Reply