August 17, 2026

Justice News

ਅਵਾਮ ਦੀ ਆਵਾਜ਼

ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ

 

ਮੋਗਾ

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।  ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁਟਣ ਜਾਂ ਪੁਟਵਾਉਣ ਤੇ ਪਾਬੰਦੀ ਲਗਾਈ ਹੈ। ਉਹਨਾਂ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਵਾਰ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ।  ਇਹ ਦੋਨੋਂ ਪਾਬੰਦੀ ਆਦੇਸ਼ 28 ਫਰਵਰੀ, 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.