ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ,
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੋਰਵ ਯਾਦਵ ਵੱਲੋਂ ਨਸ਼ਾ ਮਾਫ਼ੀਆ ਨੂੰ ਖ਼ਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਅਤੇ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਿਲ ਕਰਦਿਆ 3 ਕਿੱਲੋ ਹੈਰੋਇੰਨ ਸਮੇਤ ਦੋ ਨਸ਼ਾ ਤਸ਼ਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਪੁੱਤਰ ਧਰਮ ਸਿੰਘ ਅਤੇ ਅਨਮੋਲ ਸਿੰਘ ਉਰਫ਼ ਮੋਲਾ ਪੁੱਤਰ ਸੁਖਰਾਮ ਸਿੰਘ ਵਾਸੀਆਨ ਪਿੰਡ ਭੰਡਿਆਰ ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ, ਦੋਵੇਂ ਰਲ ਕੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਇਧਰ ਪੰਜਾਬ ਦੇ ਵੱਖ-ਵੱਖ ਜ਼ਿਲਿਆ ਵਿੱਚ ਸਪਲਾਈ ਕਰਦੇ ਹਨ। ਜੋ ਇਹਨਾਂ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਇਹ ਦੋਨੋ ਮੋਟਰਸਾਈਕਲ ਸਪਲ਼ੈਂਡਰ ਰੰਗ ਕਾਲਾ ਨੰਬਰੀ ਪੀ.ਬੀ.02-ਬੀ.ਆਰ.-4757 ਪਰ ਸਵਾਰ ਹੋ ਕੇ ਜਾ ਰਹੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵੱਲੋਂ ਉਕਤ ਦੋਵਾਂ ਹਰਮਨਪ੍ਰੀਤ ਸਿੰਘ ਅਤੇ ਅਨਮੋਲ ਸਿੰਘ ਨੂੰ 3 ਕਿੱਲੋ ਹੈਰੋਇੰਨ ਸਮੇਤ ਕਾਬੂ ਕਰ ਲਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ਼ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 08 ਮਿਤੀ 5.1.2026 ਜੁਰਮ 21-ਸੀ/25/29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇਂ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Leave a Reply