ਲੁਧਿਆਣਾ
( ਜਸਟਿਸ ਨਿਊਜ਼)
ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਵੈਸ਼ਨੋ ਕਲੋਨੀ ਵਿੱਚ ਇੱਕ ਨਵੀਂ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਨਾ, ਕੌਂਸਲਰ ਹਰਜਿੰਦਰ ਬਾਲੀ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।
ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 32 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅੱਖੋਂ ਪਰੋਖੇ ਰੱਖਿਆ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੀਆਂ ਪਾਣੀ ਦੀਆਂ ਲਾਈਨਾਂ ਵਿਛਾਉਣ ਨਾਲ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
Leave a Reply