August 17, 2026

Justice News

ਅਵਾਮ ਦੀ ਆਵਾਜ਼

ਸੀਮਾ ਸੁਰੱਖਿਆ ਬਲ ਦੁਆਰਾ ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲ ਅਲੰਕਰਣ ਸਮਾਰੋਹ ਦਾ ਆਯੋਜਨ



 ਮੋਹਾਲੀ

( ਜਸਟਿਸ ਨਿਊਜ਼ )

ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਨੇ ਹੈੱਡਕੁਆਰਟਰ, ਸੀਮਾ ਸੁਰੱਖਿਆ ਬਲ, ਪੱਛਮੀ ਕਮਾਂਡ, ਲਖਨੌਰ ਕੈਂਪਸ, ਮੋਹਾਲੀ (ਪੰਜਾਬ) ਵਿਖੇ ਅੱਜ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਮੈਡਲ ਅਲੰਕਰਣ ਸਮਾਰੋਹ ਦਾ ਆਯੋਜਨ ਕੀਤਾ।

ਇਸ ਮੌਕੇ ‘ਤੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਮਹਿਮਾਨ ਵਜੋਂ ਅਤੇ ਟ੍ਰਾਈਸਿਟੀ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਵਿੱਚ ਤੈਨਾਤ/ਕਾਰਜਸ਼ੀਲ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਪਤਵੰਤੇ ਮੌਜੂਦ ਰਹੇ। ਸਮਾਰੋਹ ਦੌਰਾਨ, ਕੁੱਲ 24 ਸੇਵਾ ਕਰ ਰਹੇ ਅਤੇ ਸੇਵਾਮੁਕਤ ਅਧਿਕਾਰੀਆਂ, ਅਧੀਨ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਮੌਜੂਦ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਸਤੀਸ਼ ਐੱਸ. ਖੰਡਾਰੇ, ਭਾਰਤੀ ਪੁਲਿਸ ਸੇਵਾ, ਵਧੀਕ ਡਾਇਰੈਕਟਰ ਜਨਰਲ, ਸੀਮਾ ਸੁਰੱਖਿਆ ਬਲ, ਪੱਛਮੀ ਕਮਾਂਡ ਨੇ ਦਰਸ਼ਕਾਂ ਨੂੰ ਸੀਮਾ ਸੁਰੱਖਿਆ ਬਲ ਦੇ ਸ਼ਾਨਦਾਰ ਅਤੀਤ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ,ਜਿਨ੍ਹਾ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ।

ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਰਾਜ ਪੁਲਿਸ ਦੇ ਉਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ 18 ਵਰ੍ਹਿਆ ਤੋਂ ਵੱਧ ਸਮੇਂ ਤੋਂ ਦੇਸ਼ ਨੂੰ ਸ਼ਾਨਦਾਰ ਅਤੇ ਵਿਲੱਖਣ ਸੇਵਾ ਸਮਰਪਿਤ ਕੀਤੀ ਹੈ। ਇਹ ਚੌਥਾ ਮੌਕਾ ਹੈ ਜਦੋਂ ਦ ਸਿਟੀ ਬਿਊਟੀਫੁੱਲ ‘ਚੰਡੀਗੜ੍ਹ’ ਵਿੱਚ ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ।

ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਾਂਤੀ ਅਤੇ ਯੁੱਧ ਦੌਰਾਨ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਅਤ ਰੱਖਣ ਵਿੱਚ ਬੀਐੱਸਐੱਫ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੀਐੱਸਐੱਫ ਨਾ ਸਿਰਫ਼ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦਾ ਹੈ ਬਲਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਦੇ ਵੀ ਪੂਰੀ ਤਰ੍ਹਾਂ ਸਮਰੱਥ ਹੈ। ਨਾਲ ਹੀ ਆਪ੍ਰੇਸ਼ਨ ਸਿੰਦੂਰ ਵਿੱਚ ਬੀਐੱਸਐੱਫ ਦੀ ਸਰਗਰਮ ਭੂਮਿਕਾ ਅਤੇ ਜੰਮੂ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਰਾਹਤ ਅਭਿਆਨ ਬਾਰੇ ਵੀ ਵਿਸਥਾਰ ਵਿੱਚ ਗੱਲ ਕੀਤੀ।

ਸਮਾਰੋਹ ਦੇ ਅੰਤ ਵਿੱਚ, ਮੁੱਖ ਮਹਿਮਾਨ ਨੇ ਸਾਰੇ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਹੋਏ  ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *

Copyright © All rights reserved. | Newsphere by AF themes.