ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾਂ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਉਨਾਂ ਦੱਸਿਆਂ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਂਕੀਆਂ ਵੀ ਕੱਢੀਆਂ ਜਾਣਗੀਆਂ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਂਕੀਆਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸ਼ਾਉਂਦੀਆਂ ਹੋਈਆਂ ਹੋਣੀਆਂ ਚਾਹੀਦੀਆਂ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਸਾਰੀਆਂ ਝਾਂਕੀਆਂ ਸਮੇਂ ਸਿਰ ਤਰਤੀਬ ਅਨੁਸਾਰ ਲਗਾਈਆਂ ਜਾਣ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐਸ.ਡੀ.ਐਮ. ਅਮਨਪ੍ਰੀਤ ਸਿੰਘ, ਐਸ.ਡੀ.ਐਮ. ਮੈਡਮ ਪਿਯੂਸ਼ਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਨਵਰਾਜ ਸਿੰਘ, ਸੀ.ਡੀ.ਪੀ.ਓ. ਮੀਨਾ ਦੇਵੀ, ਸੁਪਰਡੈੰਟ ਹਰਪਾਲ ਸਿੰਘ, ਅਸ਼ਨੀਲ ਕੁਮਾਰ, ਪ੍ਰੋਫ਼ੈਸਰ ਦੀਪਕ ਦੇਵਗਨ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin