ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਜਿਲ੍ਹਾ ਪ੍ਰਸ਼ਾਸਨ ਦਿਵਿਆਂਗ ਵਿਅਕਤੀਆਂ ਦੀ ਮੱਦਦ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਰਾਹੀਂ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਜਿਲ੍ਹੇ ਭਰ ‘ਚ ਵਿਸ਼ੇਸ਼ ਕੈਂਪ ਲਗਾ ਕੇ ਉਨਾਂ ਦੀ ਮੱਦਦ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅਲਿਮਕੋ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਮਜੀਠਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਉਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਹਰ ਹਲਕੇ ਵਿੱਚ ਲਗਾ ਕੇ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਰਕਨ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਨਾਂ ਦੀ ਮੱਦਦ ਲਈ ਅੱਗੇ ਆਈਏ।ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ 8 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜਨਾਲਾ ਵਿਖੇ ਦਿਵਿਆਂਗ ਵਿਅਕਤੀਆਂ ਸਹਾਇਕ ਉਪਰਕਨ ਮੁਹੱਈਆ ਕਰਵਾਉਣ ਲਈ ਕੈਂਪ ਲਗਾਇਆ ਜਾਵੇਗਾ।
ਸੀ.ਡੀ.ਪੀ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਮਜੀਠਾ ਵਿਖੇ ਲੱਗੇ ਕੈਂਪ ਵਿੱਚ 76 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕਰੀਬ 13 ਲੱਖ 56 ਹਜ਼ਾਰ ਰੁਪਏ ਦੇ 151 ਸਹਾਇਕ ਉਪਰਕਣ ਵੰਡੇ ਗਏ ਹਨ। ਉਨਾਂ ਦੱਸਿਆਂ ਕਿ ਜਿਹਨਾਂ ਦਿਵਿਆਂਗਾਂ ਨੂੰ ਟਰਾਈ ਸਾਈਕਲ ਦਿੱਤੇ ਗਏ ਹਨ। ਉਨਾਂ ਦੱਸਿਆ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵੱਲੋਂ ਬਹੁਤ ਵਧੀਆਂ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ। ਇਸ ਮੌਕੇ 16 ਮੋਟੋਰਾਈਜਡ ਟਰਾਈਸਾਈਕਲ, 216ਟਰਾਈ ਸਾਈਕਲ, 12 ਵੀਲ ਚੇਅਰ, 2 ਸੀ.ਪੀ. ਚੇਅਰ, 8 ਟੀ:ਐਲ:ਐਮ ਕਿੱਟ, 12 ਸੁਣਨ ਵਾਲੀਆਂ ਮਸ਼ੀਨਾਂ, 28 ਬੇਸਾਖੀਆਂ, 1 ਵਿਜੂਐਲ ਕਿੱਟ, 17 ਵਾਲਕਿੰਗ ਸਟਿੱਕ, 4 ਵਾਕਰ, 19 ਰੋਲੇਟਰ, 7 ਕੁਸ਼ਨਜ਼ ਅਤੇ 9 ਬਨਾਉਟੀ ਅੰਗ ਵੰਡੇ ਗਏ ਹਨ।ਇਸ ਮੌਕੇ ਨੋਡਲ ਇੰਚਾਰਜ਼ ਧਰਮਿੰਦਰ ਸਿੰਘ ਗਿੱਲ, ਸੁਪਰਵਾਈਜ਼ਰ ਰਣਜੀਤ ਕੌਰ, ਮੈਡਮ ਪੂਜਾ, ਅਮਿਤ ਕੁਮਾਰ, ਮੈਡਮ ਮੀਨਾਕਸ਼ੀ, ਗੁਰਪ੍ਰੀਤ ਸਿੰਘ, ਡਾ. ਭੁਪਿੰਦਰ ਸਿੰਘ, ਫਾਰਮੇਸੀ ਅਫ਼ਸਰ ਗੁਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Leave a Reply